ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੇਤ-ਭਰੀ ਹਾਲਤ ਵਿੱਚ ਵਿਅਕਤੀ ਦੀ ਮੌਤ

07:09 AM Oct 17, 2024 IST

ਪੱਤਰ ਪ੍ਰੇਰਕ
ਜ਼ੀਰਾ, 16 ਅਕਤੂਬਰ
ਇਥੇ ਗੁਰਦੁਆਰਾ ਸਿੰਘ ਸਭਾ ਨਜ਼ਦੀਕ ਭੇਤਭਰੀ ਹਾਲਤ ਵਿੱਚ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀਪ ਪਛਾਣ ਤਰਸੇਮ ਸਿੰਘ (63) ਪੁੱਤਰ ਸ਼ੇਰ ਸਿੰਘ ਵਾਸੀ ਮੁਹੱਲਾ ਮੱਲੀਆਂ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਮੋਹਨ ਸਿੰਘ ਨੇ ਦੱਸਿਆ ਕਿ ਉਹ ਕੱਲ੍ਹ 15 ਅਕਤੂਬਰ ਨੂੰ ਦੁਪਹਿਰ ਦੋ ਵਜੇ ਦੇ ਕਰੀਬ ਆਪਣੇ ਭਰਾ ਤਰਸੇਮ ਸਿੰਘ ਦੇ ਘਰ ਆਇਆ, ਉਹ ਕਾਫੀ ਸਮਾਂ ਘਰ ਦਾ ਗੇਟ ਖੜ੍ਹਕਾਉਂਦਾ ਰਿਹਾ ਪਰ ਉਸ ਦੇ ਭਰਾ ਨੇ ਗੇਟ ਨਹੀਂ ਖੋਲਿਆ। ਇਸ ਦੀ ਜਾਣਕਾਰੀ ਉਸ ਨੇ ਆਪਣੇ ਭਰਾ ਰਜਿੰਦਰਪਾਲ ਸਿੰਘ ਨੂੰ ਦਿੱਤੀ। ਫਿਰ ਉਹ ਦੋਵੇਂ ਭਰਾ ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋਏ ਤਾਂ ਉਨ੍ਹਾਂ ਵੇਖਿਆ ਕਿ ਉਨ੍ਹਾਂ ਦਾ ਭਰਾ ਤਰਸੇਮ ਸਿੰਘ ਖੂਨ ਨਾਲ ਲਥਪੱਥ ਹੋਇਆ ਜ਼ਮੀਨ ’ਤੇ ਪਿਆ ਸੀ, ਜਿਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਉਨ੍ਹਾਂ ਨੇ ਥਾਣਾ ਸਿਟੀ ਜ਼ੀਰਾ ਪੁਲੀਸ ਨੂੰ ਜਾਣਕਾਰੀ ਦਿੱਤੀ।

Advertisement

Advertisement