For the best experience, open
https://m.punjabitribuneonline.com
on your mobile browser.
Advertisement

ਝਾਰਖੰਡ ਪੁਲੀਸ ’ਚ ਤਾਇਨਾਤ ਪੰਜਾਬੀ ਜਵਾਨ ਦੀ ਮੌਤ

07:31 AM Mar 27, 2024 IST
ਝਾਰਖੰਡ ਪੁਲੀਸ ’ਚ ਤਾਇਨਾਤ ਪੰਜਾਬੀ ਜਵਾਨ ਦੀ ਮੌਤ
Advertisement

ਪੱਤਰ ਪ੍ਰੇਰਕ
ਚੇਤਨਪੁਰਾ, 26 ਮਾਰਚ
ਝਾਰਖੰਡ ਆਰਮਡ ਪੁਲੀਸ ਵਿੱਚ ਤਾਇਨਾਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਜਗਦੇਵ ਕਲਾਂ ਦੇ ਜੰਮਪਲ ਸਤਨਾਮ ਸਿੰਘ ਦੀ ਟਾਵਰ ਤੋਂ ਡਿੱਗਣ ਕਾਰਨ ਮੌਤ ਹੋ ਗਈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਤਨਾਮ ਸਿੰਘ ਝਾਰਖੰਡ ਆਰਮਡ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ। ਉਹ ਟਾਵਰ ’ਤੇ ਡਿਊਟੀ ਦੇ ਰਿਹਾ ਸੀ ਅਤੇ ਅਚਾਨਕ ਪੈਰ ਫਿਸਲਣ ਕਾਰਨ ਉਹ ਡਿੱਗ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਤਨਾਮ ਸਿੰਘ ਦੀ ਮ੍ਰਿਤਕ ਦੇਹ ਅੱਜ ਰਾਤ ਪਿੰਡ ਪਹੁੰਚਣ ਦੀ ਸੰਭਾਵਨਾ ਹੈ ਅਤੇ ਭਲਕੇ 27 ਮਾਰਚ ਨੂੰ ਉਸ ਦਾ ਸਸਕਾਰ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਤਨਾਮ ਸਿੰਘ ਦੇ ਪਰਿਵਾਰ ਵਿੱਚ ਪਿੱਛੇ ਛੇ ਸਾਲ ਦਾ ਪੁੱਤਰ ਤੇ ਪਤਨੀ ਹੈ।

Advertisement

Advertisement
Author Image

joginder kumar

View all posts

Advertisement
Advertisement
×