ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

06:25 AM Oct 03, 2024 IST

ਜਲੰਧਰ (ਪਾਲ ਸਿੰਘ ਨੌਲੀ):

Advertisement

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕੂਕਾ ਤਲਵੰਡੀ ਦੇ ਨੌਜਵਾਨ ਗੁਰਜੀਤ ਸਿੰਘ (32) ਦੀ ਅਮਰੀਕਾ ਵਿੱਚ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਉਸ ਦਾ 18 ਅਕਤੂਬਰ ਨੂੰ ਪਿੰਡ ਵਿੱਚ ਵਿਆਹ ਰੱਖਿਆ ਹੋਇਆ ਸੀ। ਮ੍ਰਿਤਕ ਦੇ ਪਿਤਾ ਨੇ ਪੁੱਤ ਦੀ ਹੱਤਿਆ ਦਾ ਖ਼ਦਸ਼ਾ ਜ਼ਾਹਿਰ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਜੀਤ ਸਿੰਘ 2015 ਵਿੱਚ ਅਮਰੀਕਾ ਗਿਆ ਸੀ। ਉੱਥੇ ਉਹ ਨਿਊਯਾਰਕ ਸ਼ਹਿਰ ਵਿੱਚ ਰਹਿੰਦਾ ਸੀ। ਉਸ ਨੇ 30 ਸਤੰਬਰ ਨੂੰ ਅਮਰੀਕਾ ਤੋਂ ਚੱਲਣਾ ਸੀ ਅਤੇ ਅੱਜ ਮਤਲਬ 2 ਅਕਤੂਬਰ ਨੂੰ ਪਿੰਡ ਪਹੁੰਚਣਾ ਸੀ। ਗੁਰਦੇਵ ਸਿੰਘ ਨੇ ਦੱਸਿਆ ਕਿ 30 ਸਤੰਬਰ ਨੂੰ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਉਹ ਤਿਆਰ ਹੋ ਕੇ ਗੁਰਦੁਆਰੇ ਮੱਥਾ ਟੇਕਣ ਗਿਆ ਸੀ ਤੇ ਫਿਰ ਉਸ ਦਾ ਕਿਸੇ ਨੂੰ ਕੁਝ ਪਤਾ ਨਹੀਂ ਲੱਗਾ। ਅਮਰੀਕਾ ਵਿੱਚ ਉਸ ਦੀ ਲਾਸ਼ ਪੁਲ ਹੇਠਿਓਂ ਮਿਲੀ ਹੈ। ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੇ ਪੁੱਤ ਨਾਲ 29 ਸਤੰਬਰ ਨੂੰ ਆਖਰੀ ਵਾਰ ਗੱਲ ਹੋਈ ਸੀ। ਇਹ ਸਾਰੀ ਗੱਲ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗੁਰਜੀਤ ਸਿੰਘ ਦੀ ਹਰਿਆਣਾ ਦੇ ਮੁੰਡੇ ਨਾਲ ਰੰਜਿਸ਼ ਚੱਲ ਰਹੀ ਸੀ। ਗੁਰਜੀਤ ਸਿੰਘ ਨਾਲ ਕੀਤੇ ਸਾਂਝੇ ਕਾਰੋਬਾਰ ਵਿੱਚ ਵਿਵਾਦ ਹੋਣ ਕਾਰਨ ਹਰਿਆਣਾ ਦੇ ਮੁੰਡੇ ਨੇ ਅਮਰੀਕਾ ਦੀ ਅਦਾਲਤ ਵਿੱਚ ਕੇਸ ਵੀ ਕੀਤਾ ਸੀ। ਇਹ ਕੇਸ ਗੁਰਜੀਤ ਸਿੰਘ ਜਿੱਤ ਗਿਆ ਸੀ ਪਰ ਫਿਰ ਵੀ ਉਹ ਮੁੰਡਾ ਧਮਕੀਆਂ ਦਿੰਦਾ ਰਿਹਾ ਤੇ ਪੈਸਿਆਂ ਦੀ ਮੰਗ ਕਰਦਾ ਰਿਹਾ। ਗੁਰਦੇਵ ਸਿੰਘ ਨੇ ਪੁੱਤਰ ਗੁਰਜੀਤ ਸਿੰਘ ਦੀ ਹੱਤਿਆ ਹੋਣ ਦਾ ਸ਼ੱਕ ਜ਼ਾਹਿਰ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਇਨਸਾਫ਼ ਦੇਣ ਦੀ ਮੰਗ ਕੀਤੀ ਹੈ।

Advertisement
Advertisement