For the best experience, open
https://m.punjabitribuneonline.com
on your mobile browser.
Advertisement

ਮੱਥਾ ਟੇਕ ਕੇ ਪਰਤ ਰਹੀ ਔਰਤ ਦੀ ਸੜਕ ਹਾਦਸੇ ’ਚ ਮੌਤ

07:03 AM May 12, 2024 IST
ਮੱਥਾ ਟੇਕ ਕੇ ਪਰਤ ਰਹੀ ਔਰਤ ਦੀ ਸੜਕ ਹਾਦਸੇ ’ਚ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 11 ਮਈ
ਗੁਰਦੁਆਰਾ ਪੰਜੋਖਰਾ ਸਾਹਿਬ ਮੱਥਾ ਟੇਕ ਕੇ ਘਰ ਪਰਤ ਰਹੀ ਔਰਤ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਜਦੋਂਕਿ ਉਸ ਦੀ ਭੈਣ ਗੰਭੀਰ ਜ਼ਖ਼ਮੀ ਹੋ ਗਈ। ਮੋਟਰਸਾਈਕਲ ਚਾਲਕ ਪਲਵਿੰਦਰ ਸਿੰਘ ਤੇ ਉਸ ਦਾ ਪੋਤਾ ਵਾਲ-ਵਾਲ ਬਚ ਗਏ। ਪੁਲੀਸ ਨੇ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਹਮਾਯੂੰਪੁਰ ਥਾਣਾ ਹੰਡੇਸਰਾ (ਪੰਜਾਬ) ਦੇ ਪਲਵਿੰਦਰ ਸਿੰਘ ਨੇ ਪੰਜੋਖਰਾ ਪੁਲੀਸ ਨੂੰ ਦੱਸਿਆ ਕਿ 10 ਮਈ ਨੂੰ ਉਹ, ਉਸ ਦੀ ਨੂੰਹ ਹਰਵਿੰਦਰ ਕੌਰ, ਹਰਵਿੰਦਰ ਕੌਰ ਦੀ ਭੈਣ ਮਨਪ੍ਰੀਤ ਕੌਰ, ਪੋਤਾ ਗੁਰਫਤਹਿ ਸਿੰਘ ਬਾਈਕ ਤੇ ਗੁਰਦੁਆਰਾ ਪੰਜੋਖਰਾ ਸਾਹਿਬ ਮੱਥਾ ਟੇਕਣ ਆਏ ਸਨ। ਵਾਪਸੀ ਸਮੇਂ ਸ਼ਾਮ ਲਗਪਗ ਸਾਢੇ ਛੇ ਵਜੇ ਜਦੋਂ ਉਹ ਮਾਈਂਡ ਟਰੀ ਸਕੂਲ ਤੋਂ ਥੋੜ੍ਹਾ ਅੱਗੇ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਹਰਵਿੰਦਰ ਕੌਰ ਅਤੇ ਮਨਪ੍ਰੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਹਰਵਿੰਦਰ ਕੌਰ ਨੂੰ ਸਿਵਲ ਹਸਪਤਾਲ ਅੰਬਾਲਾ ਸ਼ਹਿਰ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾ 279/337 ਅਤੇ 304ਏ ਤਹਿਤ ਕੇਸ ਦਰਜ ਕਰ ਲਿਆ ਹੈ।

Advertisement

ਸੜਕ ਹਾਦਸੇ ਵਿੱਚ ਹਲਾਕ

ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੀ ਏਅਰਪੋਰਟ ਸੜਕ ’ਤੇ ਸਥਿਤ ਪਹਿਲਵਾਨ ਢਾਬੇ ਕੋਲ ਪੈਦਲ ਸੜਕ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ, ਜਿਸਦੀ ਹਸਪਤਾਲ ਵਿੱਚ ਕੱਲ੍ਹ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਗਿਰਧਾਰੀ ਸਿੰਘ ਵਜੋਂ ਹੋਈ ਹੈ।

Advertisement
Author Image

Advertisement
Advertisement
×