For the best experience, open
https://m.punjabitribuneonline.com
on your mobile browser.
Advertisement

ਨਹਿਰ ’ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

06:37 AM Sep 19, 2024 IST
ਨਹਿਰ ’ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਸਤੰਬਰ
ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਬਿਧੀ ਚੰਦ ਕਲੋਨੀ ਦੇ 15 ਸਾਲਾ ਆਰਿਅਨ ਦੀ ਸ੍ਰੀ ਗਣੇਸ਼ ਦੀ ਮੂਰਤੀ ਦੇ ਜਲ ਪ੍ਰਵਾਹ ਕਰਨ ਸਮੇਂ ਭਾਖੜਾ ਨਹਿਰ ਸਰਹਿੰਦ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਰਹਿੰਦ ਨਹਿਰ ਦੇ ਪਾਣੀ ਵਿੱਚ ਸ੍ਰੀ ਗਣੇਸ਼ ਦੀ ਮੂਰਤੀ ਜਲ ਪ੍ਰਵਾਹ ਕਰਨ ਗਿਆ ਸੀ। ਉਹ ਆਪਣੇ ਦੋਸਤਾਂ ਨਾਲ ਸਰਹਿੰਦ ਨਹਿਰ ਵਿੱਚ ਨਹਾਉਣ ਲੱਗ ਪਿਆ ਪਰ ਤੇਜ਼ ਵਹਾਅ ਕਾਰਨ ਉਹ ਨਹਿਰ ਦੇ ਪਾਣੀ ਵਿਚ ਰੁੜ੍ਹ ਗਿਆ। ਇਸ ਤੋਂ ਬਾਅਦ ਨਹਿਰ ਕਿਨਾਰੇ ਰੌਲਾ ਪੈ ਗਿਆ। ਉਸ ਦੀ ਕਾਫ਼ੀ ਭਾਲ ਕੀਤੀ ਗਈ। ਉਸ ਦੇ ਪਿਤਾ ਦਰਸ਼ਨ ਲਾਲ ਅਤੇ ਮਾਤਾ ਬਬਲੀ ਆਪਣੇ ਪੁੱਤਰ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਕਰਦੇ ਰਹੇ ਪਰ ਹਨੇਰਾ ਹੋਣ ਕਾਰਨ ਉਸ ਦਾ ਕੁਝ ਪਤਾ ਨਹੀਂ ਸੀ ਲੱਗ ਸਕਿਆ। ਅੱਜ ਗੋਤਾਖੋਰਾਂ ਨੇ ਨਹਿਰ ਵਿੱਚੋਂ ਲਾਸ਼ ਬਾਹਰ ਕੱਢੀ।

Advertisement

Advertisement
Advertisement
Author Image

Advertisement