For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਜ਼ਖ਼ਮੀ ਨੌਜਵਾਨ ਦੀ ਮੌਤ

10:41 AM Apr 03, 2024 IST
ਸੜਕ ਹਾਦਸੇ ਵਿੱਚ ਜ਼ਖ਼ਮੀ ਨੌਜਵਾਨ ਦੀ ਮੌਤ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 2 ਅਪਰੈਲ
ਲਹਿਰਾਗਾਗਾ-ਸੁਨਾਮ ਮੁੱਖ ਸੜਕ ’ਤੇ ਚੰਗਾਲੀਵਾਲਾ ਨੇੜੇ ਲੰਘੀ ਸ਼ਾਮ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਂਦਿਆਂ ਉਸ ਦੀ ਮੌਤ ਹੋ ਗਈ ਹੈ।
ਸਿਟੀ ਪੁਲੀਸ ਦੇ ਮੁਖੀ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਐੱਚਡੀਐੱਫਸੀ ਬੈਂਕ ਕਰਮਚਾਰੀ ਸਤਵੀਰ ਸਿੰਘ (25) ਪੁੱਤਰ ਮੱਖਣ ਸਿੰਘ ਵਾਸੀ ਬੱਲਰਾ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ
ਜਗਸੀਰ ਸਿੰਘ ਨੇ ਪੁਲੀਸ ਕੋਲ ਬਿਆਨ ਦਿੱਤਾ ਕਿ ਸਤਵੀਰ ਸਿੰਘ ਨੌਕਰੀ ਤੋਂ ਵਾਪਸ ਆਪਣੇ ਪਿੰਡ ਮੋਟਰਸਾਈਕਲ ’ਤੇ ਆ ਰਿਹਾ ਸੀ ਤਾਂ ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਲਹਿਰਾਗਾਗਾ ਵਿੱਚ ਦਾਖਲ ਕਰਵਾਇਆ ਗਿਆ ਤਾਂ ਮੈਡੀਕਲ ਅਫ਼ਸਰ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਭੇਜ ਦਿੱਤਾ ਪਰ ਉਹ ਰਸਤੇ ਵਿੱਚ ਦਮ ਤੋੜ ਗਿਆ। ਸਿਟੀ ਪੁਲੀਸ ਨੇ ਜਗਸੀਰ ਸਿੰਘ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×