ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੜ੍ਹਨ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ

08:54 AM May 06, 2024 IST

ਪੱਤਰ ਪ੍ਰੇਰਕ
ਅਜਨਾਲਾ, 5 ਮਈ
ਨੇੜਲੇ ਪਿੰਡ ਚਮਿਆਰੀ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿੱਚ ਬਿਮਾਰੀ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੇ ਪਿਤਾ ਅੰਗਰੇਜ਼ ਸਿੰਘ ਨੇ ਦੱਸਿਆ ਕਿ 8 ਮਹੀਨੇ ਪਹਿਲਾਂ ਹੀ ਉਸ ਨੇ ਆਪਣੇ ਪਰਿਵਾਰ ਦੇ ਆਰਥਿਕ ਹਲਾਤ ਸੁਧਾਰਨ ਦੀ ਆਸ ਨਾਲ ਜ਼ਮੀਨ ਗਹਿਣੇ ਰੱਖ ਕੇ ਆਪਣੇ ਪੁੱਤ ਨੂੰ ਇੰਗਲੈਂਡ ਪੜ੍ਹਨ ਲਈ ਭੇਜਿਆ ਸੀ। ਉਨ੍ਹਾਂ ਦੀ ਇੱਕ ਹਫਤਾ ਪਹਿਲਾਂ ਹੀ ਬੇਟੇ ਨਾਲ ਗੱਲ ਹੋਈ ਸੀ ਤੇ ਉਸ ਨੇ ਕਿਹਾ ਸੀ ਕਿ ਉਹ ਥੋੜੀ ਦੇਰ ਬਾਅਦ ਗੱਲ ਕਰੇਗਾ ਪਰ ਉਸ ਦੇ ਮਕਾਨ ਮਾਲਕ ਦਾ ਫੋਨ ਆਇਆ ਕਿ ਅੰਮ੍ਰਿਤਪਾਲ ਦੀ ਤਬੀਅਤ ਠੀਕ ਨਹੀਂ ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਂਦੀ ਜਾਵੇ ਅਤੇ ਉਨ੍ਹਾਂ ਮਾਲੀ ਮਦਦ ਕੀਤੀ ਜਾਵੇ।

Advertisement

Advertisement
Advertisement