ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਨੌਜਵਾਨ ਦੀ ਮੌਤ
10:17 AM Jun 16, 2024 IST
Advertisement
ਬੇਅੰਤ ਸਿੰਘ ਸੰਧੂ
ਪੱਟੀ, 15 ਜੂਨ
ਇਥੋਂ ਦੇ ਨੌਜਵਾਨ ਸੁਖਮਨਪਾਲ ਸਿੰਘ (25) ਪੁੱਤਰ ਸਵਰਗੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਤਾਇਆ ਰਾਜਵੰਤ ਸਿੰਘ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਹਰ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਂਦਾ ਸੀ ਅਤੇ ਇਸ ਵਾਰ ਉਹ 12 ਜੂਨ ਨੂੰ ਆਪਣੇ ਸਾਥੀਆਂ ਨਾਲ ਪੱਟੀ ਤੋਂ ਰਵਾਨਾ ਹੋਇਆ ਸੀ। ਅੱਜ ਉਨ੍ਹਾਂ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਟਰੱਸਟ ਤੋਂ ਜਾਣਕਾਰੀ ਮਿਲੀ ਹੈ ਕਿ ਸੁਖਮਨਪਾਲ ਸ੍ਰੀ ਹੇਮਕੁੰਟ ਸਾਹਿਬ ਤੋਂ ਕਰੀਬ 300 ਕੁ ਮੀਟਰ ਦੂਰੀ ’ਤੇ ਬਣੀਆਂ ਪੌੜੀਆਂ ਰਾਹੀਂ ਉੱਪਰ ਜਾ ਰਿਹਾ ਸੀ ਕਿ ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
Advertisement
Advertisement