ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੀ ਮੌਤ

10:27 AM Oct 19, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਅਕਤੂਬਰ
ਇੱਥੋਂ ਦੇ ਵੇਰਕਾ ਇਲਾਕੇ ਵਿੱਚ ਇੱਕ ਨੌਜਵਾਨ ਹਰਵਿੰਦਰ ਸਿੰਘ (28) ’ਤੇ ਪਿੱਛਲੇ ਦਿਨੀਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ, ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਇਸ ਸਬੰਧ ਵਿੱਚ ਹੁਣ ਤੱਕ ਚਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਦੋਂਕਿ ਇੱਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਘਟਨਾ ਪਿੱਛੇ ਕਾਰਨ ਮਾਮੂਲੀ ਝਗੜਾ ਦੱਸਿਆ ਜਾ ਰਿਹਾ ਹੈ। ਥਾਣਾ ਵੇਰਕਾ ਦੀ ਐੱਸਐੱਚਓ ਅਮਨਜੋਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਜਸਬੀਰ ਸਿੰਘ, ਰਵੀ ਅਤੇ ਮੰਗੂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਮ੍ਰਿਤਕ ਦੀ ਮਾਤਾ ਹਰਜੀਤ ਕੌਰ ਨੇ ਦੱਸਿਆ ਕਿ ਹਰਵਿੰਦਰ 12 ਅਕਤੂਬਰ ਨੂੰ ਆਪਣੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਨਾਲ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਰਸਤੇ ਵਿੱਚ ਹਰਪ੍ਰੀਤ ਨੇ ਤੇਜ਼ਧਾਰ ਹਥਿਆਰ ਨਾਲ ਹਰਵਿੰਦਰ ’ਤੇ ਹਮਲਾ ਕਰ ਦਿੱਤਾ ਸੀ।

Advertisement

Advertisement