ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਊਯਾਰਕ ’ਚ ਕਾਰ ਹਾਦਸੇ ਮਗਰੋਂ ਲੜਾਈ ’ਚ ਜ਼ਖ਼ਮੀ ਹੋਏ ਸਿੱਖ ਬਜ਼ੁਰਗ ਦੀ ਮੌਤ

11:47 AM Oct 23, 2023 IST

ਨਿਊਯਾਰਕ, 23 ਅਕਤੂਬਰ
ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਕਾਰ ਹਾਦਸੇ ਤੋਂ ਬਾਅਦ ਹੋਈ ਲੜਾਈ ਵਿਚ ਜ਼ਖਮੀ ਹੋਏ 66 ਸਾਲਾ ਸਿੱਖ ਬਜ਼ੁਰਗ ਦੀ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਮੌਤ ਹੋ ਗਈ। ਬੀਤੇ ਵੀਰਵਾਰ 30 ਸਾਲਾ ਗਿਲਬਰਟ ਆਗਸਟਨਿ ਨੇ ਕਵੀਂਸ ਵਿੱਚ ਵਾਹਨ ਨਾਲ ਮਾਮੂਲੀ ਟੱਕਰ ਤੋਂ ਬਾਅਦ ਜਸਮੇਰ ਸਿੰਘ 'ਤੇ ਹਮਲਾ ਕਰ ਦਿੱਤਾ। ਪਿਛਲੇ ਹਫ਼ਤੇ ਵਿੱਚ ਨਿਊਯਾਰਕ ਵਿੱਚ ਕਿਸੇ ਸਿੱਖ ਉੱਤੇ ਹਮਲੇ ਦੀ ਇਹ ਦੂਜੀ ਘਟਨਾ ਸੀ। ਪਿਛਲੇ ਹਫ਼ਤੇ ਨਿਊਯਾਰਕ ਵਿੱਚ 19 ਸਾਲਾ ਸਿੱਖ ਨੌਜਵਾਨ ਉੱਤੇ ਉਸ ਸਮੇਂ ਹਮਲਾ ਕੀਤਾ ਗਿਆ ਸੀ, ਜਦੋਂ ਉਹ ਬੱਸ ਰਾਹੀਂ ਰਿਚਮੰਡ ਹਿੱਲ ਵਿੱਚ ਗੁਰਦੁਆਰੇ ਜਾ ਰਿਹਾ ਸੀ। ਕ੍ਰਿਸਟੋਫਰ ਫਿਲਿਪੋ (26) ਨੇ ਨੌਜਵਾਨ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਮੁੱਕਾ ਮਾਰਿਆ, ਉਸ ਦੀ ਪੱਗ ਉਤਾਰਨ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਕਿਹਾ, ‘ਅਸੀਂ ਇਸ ਦੇਸ਼ ਵਿੱਚ ਇਹ (ਪੱਗ) ਨਹੀਂ ਬੰਨ੍ਹਦੇ।’ ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਜਸਮੇਰ ਸਿੰਘ ’ਤੇ ਹਮਲੇ ਦੀ ਨਿੰਦਾ ਕੀਤੀ ਤੇ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ।

Advertisement

Advertisement