ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
07:03 AM May 23, 2024 IST
ਪੱਤਰ ਪ੍ਰੇਰਕ
ਪਠਾਨਕੋਟ, 22 ਮਈ
ਪਾਵਰਕੌਮ ਵਿੱਚ ਕੰਮ ਕਰਦੇ ਮੁਲਾਜ਼ਮ ਦੀ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਕਰੰਟ ਲੱਗਦਿਆਂ ਹੀ ਮੁਲਾਜ਼ਮ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮੰਗੀ ਰਾਮ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਅੰਕਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਦਫ਼ਤਰ ਤੋਂ ਫੋਨ ਆਇਆ ਸੀ ਕਿ ਉਸ ਦੇ ਭਰਾ ਨੂੰ ਕਰੰਟ ਲੱਗ ਗਿਆ ਹੈ ਅਤੇ ਪਰਿਵਾਰਕ ਮੈਂਬਰ ਜਲਦੀ ਤੋਂ ਜਲਦੀ ਹਸਪਤਾਲ ਪੁੱਜ ਜਾਣ। ਇਸ ਦੀ ਸੂਚਨਾ ਮਿਲਦੇ ਸਾਰ ਹੀ ਉਹ ਹਸਪਤਾਲ ਪਹੁੰਚਿਆ ਤਾਂ ਉਸ ਦੇ ਭਰਾ ਦੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ ਐੱਸਐੱਮਓ ਡਾ. ਸੁਨੀਲ ਚੰਦ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
Advertisement
Advertisement