For the best experience, open
https://m.punjabitribuneonline.com
on your mobile browser.
Advertisement

ਨਕੋਦਰ ਵਿੱਚ ਚੋਣ ਡਿਊਟੀ ’ਤੇ ਮੌਜੂਦ ਮੁਲਾਜ਼ਮ ਦੀ ਮੌਤ

07:54 AM Jun 02, 2024 IST
ਨਕੋਦਰ ਵਿੱਚ ਚੋਣ ਡਿਊਟੀ ’ਤੇ ਮੌਜੂਦ ਮੁਲਾਜ਼ਮ ਦੀ ਮੌਤ
Advertisement

ਜਲੰਧਰ (ਪੱਤਰ ਪ੍ਰੇਰਕ): ਵੋਟਿੰਗ ਦੌਰਾਨ ਨਕੋਦਰ ਵਿੱਚ ਤਾਇਨਾਤ ਪੋਲਿੰਗ ਸਟਾਫ ਏਪੀਆਰਓ ਦੀ ਡਿਊਟੀ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਕੁਮਾਰ ਵਜੋਂ ਹੋਈ ਹੈ, ਜੋ ਨਕੋਦਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਨਕੋਦਰ ਦੇ ਮੁਹੰਮਦ ਬਾਲੀ ਸਕੂਲ ਬੂਥ ਨੰਬਰ 85 ’ਤੇ ਡਿਊਟੀ ਕਰ ਰਿਹਾ ਸੀ। ਡਿਊਟੀ ਦੌਰਾਨ ਸੁਰਿੰਦਰ ਕੁਮਾਰ ਦੀ ਤਬੀਅਤ ਅਚਾਨਕ ਵਿਗੜ ਗਈ। ਇਸ ਮਗਰੋਂ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×