ਅਣਪਛਾਤੇ ਵਿਅਕਤੀ ਦੀ ਮੌਤ
06:52 AM Nov 19, 2023 IST
ਜ਼ੀਰਕਪੁਰ: ਗਾਜ਼ੀਪੁਰ ਖੇਤਰ ਵਿੱਚ ਇਕ ਵਿਅਕਤੀ ਝਾੜੀਆਂ ’ਚ ਜ਼ਖ਼ਮੀ ਹਾਲਤ ਵਿੱਚ ਪਿਆ ਮਿਲਿਆ ਸੀ। ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਜੀਐੱਸੀਐੱਚ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ 72 ਘੰਟੇ ਵਾਸਤੇ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement