ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੈਰੋਮਾਜਰਾ ਵਾਲੇ ਬਾਬਾ ਅਮਰ ਸਿੰਘ ਦਾ ਦੇਹਾਂਤ

06:21 AM Jun 28, 2024 IST
ਅੰਤਿਮ ਸੰਸਕਾਰ ਮੌਕੇ ਜੁੜੀ ਸੰਗਤ ਅਤੇ (ਇਨਸੈੱਟ) ਬਾਬਾ ਅਮਰ ਸਿੰਘ ਦੀ ਤਸਵੀਰ। -ਫੋਟੋ: ਬੱਬੀ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 27 ਜੂਨ
ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਦੇ ਮਹਾਪੁਰਸ਼ ਬਾਬਾ ਅਮਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਸਮੇਂ ਗੁਰਦੁਆਰੇ ਦੇ ਲੰਗਰ ਹਾਲ ਨੇੜੇ ਕੀਤਾ ਗਿਆ।
ਇਸ ਤੋਂ ਪਹਿਲਾਂ ਸਵੇਰ ਸਮੇਂ ਮਹਾਪੁਰਸ਼ਾਂ ਦੇ ਸਰੀਰ ਨੂੰ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਗਿਆ। ਮਹਾਪੁਰਸ਼ਾਂ ਦੇ ਸਸਕਾਰ ਵਿੱਚ ਜਾਂਦੇ ਸਮੇਂ ਕਿਸੇ ਨੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਦਾ ਜੇਬ ਵਿੱਚੋਂ ਪਰਸ ਚੋਰੀ ਕਰ ਲਿਆ। ਵਿਧਾਇਕ ਦੇ ਪੀਏ ਜਗਤਾਰ ਸਿੰਘ ਨੇ ਦੱਸਿਆ ਕਿ ਪਰਸ ਵਿੱਚ ਵਿਧਾਇਕ ਦੇ ਜ਼ਰੂਰੀ ਕਾਗਜ਼ਾਤ ਤੋਂ ਇਲਾਵਾ 2000 ਰੁਪਏ ਸਨ। ਬਾਬਾ ਅਮਰ ਸਿੰਘ ਦੇ ਸਸਕਾਰ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਪੁਲੀਸ ਅਧਿਕਾਰੀ ਪਰਮਜੀਤ ਸਿੰਘ ਗਿੱਲ, ਬਾਬਾ ਭੁਪਿੰਦਰ ਸਿੰਘ ਸੰਗਤਪੁਰਾ, ਬਾਬਾ ਸੁਰਜਨ ਸਿੰਘ ਫੂਲ, ਬਾਬਾ ਕੁਲਜੀਤ ਸਿੰਘ ਸਿਸਵਾਂ, ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬਾਬਾ ਗੁਰਪ੍ਰੀਤ ਸਿੰਘ ਚੰਡੀਗੜ੍ਹ, ਬਾਬਾ ਸੁਖਪਾਲ ਸਿੰਘ, ਗੁਰਮੁੱਖ ਸਿੰਘ ਸਣੇ ਪੰਚ-ਸਰਪੰਚ ਅਤੇ ਸਿਆਸੀ ਤੇ ਧਾਰਮਿਕ ਆਗੂਆਂ ਸਣੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ। ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਬਾਬਾ ਕਰਤਾਰ ਸਿੰਘ ਮਹਾਰਾਜ ਚੈਰੀਟੇਬਲ ਟਰੱਸਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬਾਬਾ ਅਮਰ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਤੇ ਉਨ੍ਹਾਂ ਦਾ ਇਲਾਜ ਮੁਹਾਲੀ ਦੇ ਇੱਕ ਵੱਡੇ ਹਸਪਤਾਲ ਵਿੱਚ ਚੱਲ ਰਿਹਾ ਸੀ।

Advertisement

Advertisement
Advertisement