ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਦੀ ਸ਼ੱਕੀ ਹਾਲਤ ’ਚ ਮੌਤ

07:42 AM Jun 13, 2024 IST

ਜਲੰਧਰ (ਪੱਤਰ ਪ੍ਰੇਰਕ):

Advertisement

ਬੀਤੀ ਰਾਤ ਖੇਤਾਂ ਵਿੱਚ ਵਾਹੀ ਕਰਦੇ ਸਮੇਂ ਇੱਕ ਕਿਸਾਨ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਮਨਦੀਪ ਸਿੰਘ ਦਿਓਲ (26) ਵਾਸੀ ਪਿੰਡ ਬੋਲੀਨਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਰਮਨਦੀਪ ਦਾ ਭਰਾ ਅਤੇ ਪਰਿਵਾਰ ਦੇ ਹੋਰ ਮੈਂਬਰ ਵਿਦੇਸ਼ ਵਿੱਚ ਰਹਿੰਦੇ ਹਨ। ਉਨ੍ਹਾਂ ਦੇ ਆਉਣ ਤੋਂ ਬਾਅਦ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਘਟਨਾ ਸਬੰਧੀ ਪਿੰਡ ਬੋਲੀਨਾ ਦੋਆਬਾ ਦੇ ਸਰਪੰਚ ਕੁਲਵਿੰਦਰ ਬਾਘਾ ਨੇ ਦੱਸਿਆ ਕਿ ਬੀਤੀ ਰਾਤ ਰਮਨਦੀਪ ਆਪਣੇ ਖੇਤ ਵਿੱਚ ਇਕੱਲਾ ਕੰਮ ਕਰ ਰਿਹਾ ਸੀ। ਰਾਤ 2 ਵਜੇ ਤੱਕ ਉਹ ਘਰ ਨਹੀਂ ਪਰਤਿਆ। ਇਸ ਬਾਰੇ ਜਦੋਂ ਉਸ ਦੇ ਦੋਸਤ ਪਰਮਵੀਰ ਸਿੰਘ ਨੇ ਖੇਤ ’ਚ ਜਾ ਕੇ ਦੇਖਿਆ ਤਾਂ ਰੋਮੀ ਟਰੈਕਟਰ ਦੇ ਟਾਇਰ ਹੇਠਾਂ ਮਰਿਆ ਪਿਆ ਸੀ। ਉਸ ਦੇ ਸਰੀਰ ’ਤੇ ਟਾਇਰ ਦੇ ਨਿਸ਼ਾਨ ਸਨ। ਥਾਣਾ ਪਤਾਰਾ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement
Advertisement
Advertisement