ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੱਪ ਦੇ ਡੰਗਣ ਨਾਲ ਪਤੀ-ਪਤਨੀ ਦੀ ਮੌਤ

07:26 AM Jul 04, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਜੁਲਾਈ
ਪਿੰਡ ਥਰੀਕੇ ਵਿੱਚ ਸਥਿਤ ਇੱਕ ਡੇਅਰੀ ਮੁਲਾਜ਼ਮ ਅਤੇ ਉਸਦੀ ਪਤਨੀ ਦੀ ਸੱਪ ਵੱਲੋਂ ਡੰਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਪਤੀ-ਪਤਨੀ ਪਿਛਲੇ ਕਾਫ਼ੀ ਸਮੇਂ ਤੋਂ ਆਪਣੇ ਪਰਿਵਾਰ ਨਾਲ ਪਿੰਡ ਥਰੀਕੇ ਦੀ ਇਸ ਡੇਅਰੀ ਵਿੱਚ ਰਹਿ ਰਹੇ ਸਨ।
ਬੀਤੀ ਰਾਤ ਇਕ ਸੱਪ ਡੇਅਰੀ ਵਿੱਚ ਵੜ ਗਿਆ ਅਤੇ ਉਸਨੇ ਡੇਅਰੀ ਦੇ ਕਮਰੇ ’ਚ ਛੋਟੇ ਬੱਚੇ ਨਾਲ ਸੁੱਤੇ ਪਤੀ-ਪਤਨੀ ਨੂੰ ਡੰਗ ਲਿਆ। ਸੱਪ ਦੇ ਡੰਗਣ ਤੋਂ ਤੁਰੰਤ ਬਾਅਦ ਔਰਤ ਨੇ ਰੌਲਾ ਪਾਇਆ। ਜਿਸ ਨੂੰ ਸੁਣਕੇ ਨੇੜੇ ਰਹਿੰਦੇ ਡੇਅਰੀ ਮਾਲਕ ਅਤੇ ਆਸਪਾਸ ਦੇ ਲੋਕ ਇਕੱਠੇ ਹੋ ਗਏ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਬੇਹੋਸ਼ੀ ਦੀ ਹਾਲਤ ਵਿੱਚ ਦੋਹਾਂ ਨੂੰ ਨੇੜਲੇ ਰਘੂਨਾਥ ਹਸਪਤਾਲ ਲਿਆਂਦਾ ਗਿਆ ਜਿੱਥੇ ਦੋਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾਂ ਦੀ ਪਛਾਣ ਸੁਸ਼ੀਲ ਪਾਸਵਾਨ (40) ਅਤੇ ਲਲਿਤਾ ਦੇਵੀ (38) ਵਜੋਂ ਹੋਈ ਹੈ। ਜੋੜੇ ਦੇ ਚਾਰ ਬੱਚੇ ਹਨ। ਘਟਨਾ ਦੇ ਸਮੇਂ ਤਿੰਨ ਬੱਚੇ ਛੱਤ ਉੱਤੇ ਸੌਂ ਰਹੇ ਸਨ ਜਦਕਿ ਇੱਕ ਬੱਚਾ ਉਨ੍ਹਾਂ ਦੇ ਨਾਲ ਸੁੱਤਾ ਹੋਇਆ ਸੀ ਪਰ ਉਹ ਬੱਚ ਗਿਆ ਹੈ। ਥਾਣਾ ਸਦਰ ਦੀ ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਬਿਹਾਰ ਦੇ ਵਸਨੀਕ ਹਨ ਅਤੇ ਉਹ ਆਪਣੇ ਚਾਰ ਬੱਚਿਆਂ (ਉਮਰ 10 ਸਾਲ ਤੋਂ ਢਾਈ ਸਾਲ) ਸਮੇਤ ਡੇਅਰੀ ਵਿੱਚ ਰਹਿੰਦੇ ਸਨ ਕਿਉਂਕਿ ਸੁਸ਼ੀਲ ਪਿਛਲੇ ਕਰੀਬ ਦੋ ਸਾਲਾਂ ਤੋਂ ਇਥੇ ਡੇਅਰੀ ਵਿੱਚ ਕੰਮ ਕਰ ਰਿਹਾ ਸੀ। ਉਸ ਦ ਚਾਰ ਬੱਚੇ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਲੁਧਿਅਾਣਾ ਵਿੱਚ ਹੀ ਰਹਿੰਦੇ ਹਨ। ਏਐਸਆਈ ਨੇ ਦੱਸਿਆ ਕਿ ਚਾਰੇ ਬੱਚੇ ਸੁਰੱਖਿਅਤ ਹਨ ਅਤੇ ਫਿਲਹਾਲ ਡੇਅਰੀ ਮਾਲਕ ਵਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ

Advertisement

Advertisement
Tags :
ਡੰਗਣਪਤੀ-ਪਤਨੀ