ਜਸਟਿਸ ਕੁਲਦੀਪ ਸਿੰਘ ਦਾ ਦੇਹਾਂਤ ਵੱਡਾ ਘਾਟਾ: ਬਲਬੀਰ ਸਿੰਘ
07:56 AM Nov 28, 2024 IST
ਸ੍ਰੀ ਆਨੰਦਪੁਰ ਸਾਹਿਬ:
Advertisement
ਬੁੱਢਾ ਦੱਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇ ਕਰੋੜੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦਾ ਦੇਹਾਂਤ ਕਾਨੂੰਨੀ ਭਾਈਚਾਰੇ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਜੁੜੇ ਲੋਕਾਂ ਲਈ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਸਮਰਪਿਤ ਭਾਵਨਾ ਨਾਲ ਸੰਵਿਧਾਨਵਾਦ ਦੇ ਸਿਧਾਂਤ ਪ੍ਰਤੀ ਵਚਨਬੱਧ ਰਹੇ ਹਨ। ਬਾਬਾ ਜੀ ਨੇ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣਾ ਹੋਣ ਨਾਲ ਕੌਮੀ ਨੁਕਸਾਨ ਹੋਇਆ ਹੈ। ਉਨ੍ਹਾਂ ਦੇ ਫ਼ੈਸਲੇ ਉਦਾਹਰਨ ਵਜੋਂ ਯਾਦ ਕੀਤੇ ਜਾਣਗੇ। -ਪੱਤਰ ਪ੍ਰੇਰਕ
Advertisement
Advertisement