ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਰੇਗਾ ਮਜ਼ਦੂਰਾਂ ਦੀ ਮੌਤ: ਪੀੜਤਾਂ ਦੇ ਹੱਕ ’ਚ ਨਿੱਤਰੀਆਂ ਜਥੇਬੰਦੀਆਂ

07:44 AM Sep 19, 2024 IST
ਬਰਨਾਲਾ ਵਿੱਚ ਡੀਸੀ ਪੂਨਮਦੀਪ ਕੌਰ ਨੂੰ ਮੰਗ ਪੱਤਰ ਸੌਂਪਦੇ ਮਜ਼ਦੂਰ ਆਗੂ।

ਜੋਗਿੰਦਰ ਸਿੰਘ ਮਾਨ/ਪਰਸ਼ੋਤਮ ਬੱਲੀ
ਮਾਨਸਾ/ਬਰਨਾਲਾ, 18 ਸਤੰਬਰ
ਸੁਨਾਮ ਨੇੜੇ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮਾਰੇ ਗਏ ਚਾਰ ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਹੁਣ ਸੰਗਰੂਰ ਤੋਂ ਬਾਹਰਲੇ ਜ਼ਿਲ੍ਹਿਆਂ ਵਿੱਚ ਜ਼ੋਰਦਾਰ ਢੰਗ ਨਾਲ ਮੰਗ ਉਠਣ ਲੱਗੀ ਹੈ। ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਜ਼ਾਦ), ਆਜ਼ਾਦ ਸਮਾਜ ਪਾਰਟੀ ਕਾਂਸ਼ੀਰਾਮ ਅਤੇ ਭੀਮ ਆਰਮੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਦੀ ਅਗਵਾਈ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਸੌਂਪਕੇ ਮੰਗ ਕੀਤੀ ਕਿ ਮ੍ਰਿਤਕ ਪਰਿਵਾਰਾਂ ਦੇ ਵਾਰਸਾਂ ਨੂੰ ਰਾਜ ਸਰਕਾਰ ਵੱਲੋਂ 10-10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ।
ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਤਿੰਨ ਦਿਨਾਂ ਤੋਂ ਚਾਰ ਮਨਰੇਗਾ ਮਜ਼ਦੂਰਾਂ ਦੀਆਂ ਲਾਸ਼ਾਂ ਇਨਸਾਫ਼ ਉਡੀਕ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਕੋਲ ਹਰਿਆਣਾ ’ਚ ਵੋਟਾਂ ਮੰਗਣ ਦਾ ਤਾਂ ਸਮਾਂ ਹੈ ਪਰ ਮਜ਼ਦੂਰਾਂ ਦਾ ਦੁੱਖ ਵੰਡਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਸੰਗਰੂਰ ਦੇ ਮ੍ਰਿਤਕ ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਤਿੱਖਾ ਸੰਘਰਸ਼ ਵਿੱਢੇਗੀ। ਇਸੇ ਦੌਰਾਨ ਆਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਜ਼ਾਦ) ਵੱਲੋਂ ਡਿਪਟੀ ਕਮਿਸ਼ਨ ਬਰਨਾਲਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ। ਵਫ਼ਦ ਦੀ ਅਗਵਾਈ ਕਰ ਰਹੇ ਮਜ਼ਦੂਰ ਮੁਕਤੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਪੀੜਤ ਮਜ਼ਦੂਰ ਪਰਿਵਾਰਾਂ ਨੂੰ 10-10 ਲੱਖ ਮੁਆਵਜ਼ਾ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸਮੁੱਚੇ ਕਰਜ਼ੇ ’ਤੇ ਲਕੀਰ ਮਾਰੀ ਜਾਵੇ।

Advertisement

Advertisement