ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਇਕਲੌਤੇ ਪੁੱਤ ਦੀ ਮੌਤ

09:00 AM Sep 13, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਸਤੰਬਰ
ਸੂਬੇ ਵਿੱਚ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਥੇ ਸ਼ਹਿਰ ਦੇ ਬਾਈਪਾਸ ਨੇੜੇ ਖਾਲੀ ਪਲਾਟਾਂ ਵਿੱਚੋਂ 25 ਸਾਲਾ ਨੌਜਵਾਨ ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪਿੰਡ ਬੁੱਘੀਪੁਰਾ ਵਜੋਂ ਹੋਈ ਹੈ। ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਲਗਪਗ ਤਿੰਨ ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਡੀਐੱਸਪੀ ਧਰਮਕੋਟ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਾਥੀ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਜੋ ਨਸ਼ਾ ਕਰਨ ਮੌਕੇ ਉਸ ਦੇ ਨਾਲ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਮੋਗਾ-ਬਰਨਾਲਾ ਹਾਈਵੇਅ ’ਤੇ ਲਾਸ਼ ਰੱਖ ਕੇ ਧਰਨਾ ਲਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਲੀਸ ਅਧਿਕਾਰੀਆਂ ਵੱਲੋਂ ਕਾਰਵਾਈ ਦੇ ਦਿੱਤੇ ਭਰੋਸੇ ਮਗਰੋਂ ਧਰਨਾ ਚੁੱਕਿਆ ਗਿਆ। ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ। ਮ੍ਰਿਤਕ ਨੌਜਵਾਨ ਦੇ ਦੋਸਤ ਮੁਤਾਬਕ ਬੀਤੀ ਰਾਤ ਉਹ ਦੋਵੇਂ ਨਸ਼ੇ ਦਾ ਟੀਕਾ ਲਾ ਕੇ ਪਲਾਟ ’ਚ ਸੌਂ ਗਏ। ਸਵੇਰੇ ਉੱਠ ਕੇ ਜਦੋਂ ਉਸ ਨੇ ਅਮਨਦੀਪ ਨੂੰ ਉਠਾਇਆ ਤਾਂ ਉਹ ਨਹੀਂ ਉੱਠਿਆ। ਜ਼ਿਕਰਯੋਗ ਹੈ ਕਿ ਮਾਲਵੇ ਵਿੱਚ ਸਭ ਤੋਂ ਵੱਧ ਨਸ਼ੇ ਦਾ ਜ਼ਹਿਰ ਫੈਲਿਆ ਹੈ। ਸਰਕਾਰ ਦੇ ਨਸ਼ੇ ’ਤੇ ਨਕੇਲ ਕੱਸਣ ਦੇ ਦਾਅਵਿਆਂ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ।

Advertisement

Advertisement