For the best experience, open
https://m.punjabitribuneonline.com
on your mobile browser.
Advertisement

ਰੇਲ ਗੱਡੀ ਵਿੱਚ ਪੁਲੀਸ ਕਾਂਸਟੇਬਲ ਦੀ ਮੌਤ

06:55 AM May 28, 2024 IST
ਰੇਲ ਗੱਡੀ ਵਿੱਚ ਪੁਲੀਸ ਕਾਂਸਟੇਬਲ ਦੀ ਮੌਤ
Advertisement

ਪੱਤਰ ਪ੍ਰੇਰਕ
ਬਠਿੰਡਾ, 27 ਮਈ
ਬਠਿੰਡਾ ਰੇਲਵੇ ਸਟੇਸ਼ਨ ਦੇ ਪਲੈਟਫਾਰਮ ਨੰਬਰ-8 ’ਤੇ ਪੁੱਜੀ ਰੇਲ ਗੱਡੀ ’ਚ ਪੰਜਾਬ ਹੋਮ ਗਾਰਡ ਦੇ ਕਾਂਸਟੇਬਲ ਦੀ ਅਚਾਨਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਯੂਥ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਾਲੰਟੀਅਰ ਸੁਮਿਤ ਮਹੇਸ਼ਵਰੀ, ਮੋਨੂੰ ਸ਼ਰਮਾ ਅਤੇ ਹਰਸ਼ਿਤ ਚਾਵਲਾ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਪੁੱਤਰ ਸੁਰਜੀਤ ਸਿੰਘ ਵਾਸੀ ਅਬੋਹਰ ਵਜੋਂ ਹੋਈ ਹੈ। ਉਹ ਫ਼ਰੀਦਕੋਟ ਵਿੱਚ ਡਿਊਟੀ ਤੋਂ ਘਰ ਪਰਤ ਰਿਹਾ ਸੀ। ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੇ ਪੁਲੀਸ ਦੀ ਹਾਜ਼ਰੀ ਵਿੱਚ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਤੇ ਪਰਿਵਾਰ ਨੂੰ ਸੂਚਨਾ ਦਿੱਤੀ।

Advertisement

Advertisement
Author Image

joginder kumar

View all posts

Advertisement
Advertisement
×