For the best experience, open
https://m.punjabitribuneonline.com
on your mobile browser.
Advertisement

ਨਸ਼ੇ ਦੀ ਓਵਰਡੋਜ਼ ਕਾਰਨ ਕੈਦੀ ਦੀ ਮੌਤ

08:50 AM Jul 22, 2024 IST
ਨਸ਼ੇ ਦੀ ਓਵਰਡੋਜ਼ ਕਾਰਨ ਕੈਦੀ ਦੀ ਮੌਤ
Advertisement

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 21 ਜੁਲਾਈ
ਇਥੇ ਸਥਿਤ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਬੀਤੇ ਦਿਨ ਸ਼ਨਿਚਰਵਾਰ ਨੂੰ ਕੇਂਦਰੀ ਜੇਲ੍ਹ ’ਚ ਬੰਦ ਕੈਦੀ ਮਿੱਠੂ ਮਰਾਸੀ (33) ਉਰਫ ਮਿਥੁਨ ਪੁੱਤਰ ਬਾਬੂ ਮਰਾਸੀ ਵਾਸੀ ਮੁਰਾਦਪੁਰ ਝੁੱਗੀਆਂ, ਜ਼ਿਲ੍ਹਾ ਤਰਨ ਤਾਰਨ ਦੀ ਅਚਾਨਕ ਸਿਹਤ ਵਿਗੜ ਗਈ। ਜੇਲ੍ਹ ਦੇ ਡਾਕਟਰ ਵੱਲੋਂ ਉਸ ਨੂੰ ਸਿਵਲ ਹਸਪਤਾਲ ਤਰਨ ਤਾਰਨ ਰੈਫਰ ਕੀਤਾ ਗਿਆ ਸੀ ਪਰ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਦੀ ਮੌਤ ਹੋ ਗਈ। ਜੇਲ੍ਹ ਪ੍ਰਸ਼ਾਸਨ ਵੱਲੋਂ ਮਾਮਲੇ ’ਤੇ ਪਰਦਾ ਪਾਉਣ ਦੀ ਕਥਿਤ ਕੋਸ਼ਿਸ ਕਾਰਨ ਮੌਤ ਦਾ ਕਾਰਨ ਗੁਪਤ ਰੱਖਿਆ ਗਿਆ ਹੈ ਪਰ ਜੇਲ੍ਹ ਸੂਤਰਾਂ ਅਨੁਸਾਰ ਕੈਦੀ ਵੱਲੋਂ ਨਸ਼ੇ ਦੀ ਵਰਤੋਂ ਕੀਤੀ ਗਈ ਸੀ। ਪੋਸਟਮਾਰਟਮ ਦੌਰਾਨ ਸਰਕਾਰੀ ਸੂਤਰਾਂ ਨੇ ਕੈਦੀ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਦੀ ਗੱਲ ਆਖੀ ਗਈ ਹੈ। ।

Advertisement

Advertisement
Author Image

sukhwinder singh

View all posts

Advertisement
Advertisement
×