ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਮੌਤ

07:20 AM Jul 06, 2024 IST

ਪੱਤਰ ਪ੍ਰੇਰਕ
ਮੁਕੇਰੀਆਂ, 5 ਜੁਲਾਈ
ਨੇੜਲੇ ਕਸਬੇ ਐਮਾ ਮਾਂਗਟ ਦੇ ਮਰਚੈਂਟ ਨੇਵੀ ਵਿੱਚ ਨੌਕਰੀ ਕਰਦੇ ਨੌਜਵਾਨ ਦੀ ਅਮਰੀਕਾ ਦੇ ਫਲੋਰਿਡਾ ਦੇ ਮਿਆਮੀ ਸ਼ਹਿਰ ਵਿੱਚ ਸਮੁੰਦਰੀ ਜਹਾਜ਼ ਵਿੱਚ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਪਰਿਵਾਰ ਨੂੰ ਮਰਚੈਂਟ ਨੇਵੀ ਦੇ ਅਮਰੀਕਾ ਸਥਿਤ ਦਫ਼ਤਰ ਤੋਂ ਨੇ ਫੋਨ ਰਾਹੀਂ ਇਸ ਦੀ ਸੂਚਨਾ ਦਿੱਤੀ।
ਬਜ਼ੁਰਗ ਪਿਤਾ ਠਾਕੁਰ ਬਲਵਾਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਰਿੰਦਰ ਪਾਲ ਮਰਚੈਂਟ ਨੇਵੀ ਵਿੱਚ ਨੌਕਰੀ ਕਰਦਾ ਸੀ ਅਤੇ ਮਾਰਚ ਮਹੀਨੇ ਹੀ ਘਰ ਤੋਂ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁੱਤਰ ਦੀ ਮੌਤ ਬਾਰੇ ਉਨ੍ਹਾਂ ਨੂੰ ਅਮਰੀਕਾ ਵਿਚਲੇ ਦਫ਼ਤਰ ਤੋਂ ਆਏ ਫੋਨ ਤੋਂ ਪਤਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਦੀ ਮੌਤ ਦੇ ਕਾਰਨਾਂ ਬਾਰੇ ਭੇਤ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅਮਰੀਕਾ ਤੋਂ ਆਏ ਫੋਨ ’ਤੇ ਵਾਪਸ ਕਾਲ ਕੀਤੀ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਨਰਿੰਦਰ ਦਾ ਫੋਨ ਬੰਦ ਆ ਰਿਹਾ ਹੈ। ਪਰਿਵਾਰ ਨੇ ਸਰਕਾਰ ਕੋਲੋਂ ਮ੍ਰਿਤਕ ਨੌਜਵਾਨ ਦੀ ਦੇਹ ਭਾਰਤ ਲਿਆਉਣ ਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ।

Advertisement

Advertisement