For the best experience, open
https://m.punjabitribuneonline.com
on your mobile browser.
Advertisement

ਬਠਿੰਡਾ ’ਚ ਗੈਸ ਚੜ੍ਹਨ ਕਾਰਨ ਸੀਵਰੇਜ ਕਾਮੇ ਦੀ ਮੌਤ

07:36 AM Apr 27, 2024 IST
ਬਠਿੰਡਾ ’ਚ ਗੈਸ ਚੜ੍ਹਨ ਕਾਰਨ ਸੀਵਰੇਜ ਕਾਮੇ ਦੀ ਮੌਤ
ਬਠਿੰਡਾ ਵਿੱਚ ਸੀਵਰਮੈਨ ਦੀ ਮੌਤ ਤੋਂ ਬਾਅਦ ਇਕੱਠੇ ਹੋਏ ਸਫਾਈ ਕਾਮੇ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਮਨੋਜ ਸ਼ਰਮਾ
ਬਠਿੰਡਾ, 26 ਅਪਰੈਲ
ਇਥੇ ਬੀਤੀ ਰਾਤ 10:30 ਵਜੇ ਮਲੋਟ ਰੋਡ ’ਤੇ ਪਿੰਡ ਸਿਵੀਆ ਨੇੜੇ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਦੋ ਸੀਵਰੇਜ ਕਰਮਚਾਰੀ ਨੂੰ ਸੀਵਰ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ। ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਕਰਮਚਾਰੀਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕ ਦੀ ਪਛਾਣ ਸੋਨੂ ਸੂਰਜ ਵਜੋਂ ਹੋਈ ਹੈ। ਸੀਵਰ ਵਰਕਰ ਯੂਨੀਅਨ ਦੇ ਪ੍ਰਧਾਨ ਗੁਜਰਾਜ ਚੌਹਾਨ ਨੇ ਕਿਹਾ ਸੋਨੂ 5 ਲੜਕੀਆਂ ਦਾ ਬਾਪ ਸੀ। ਯੂਨੀਅਨ ਨੇ ਦੋਸ਼ ਲਾਇਆ ਕਿ ਹਾਈ ਕੋਰਟ ਦੇ ਹੁਕਮਾਂ ਦੇ ਉਲਟ ਉਨ੍ਹਾਂ ਨੂੰ ਬਗੈਰ ਸੇਫਟੀ ਕਿੱਟਾਂ ਤੋਂ ਸੀਵਰੇਜਾਂ ਵਿੱਚ ਵਾੜਿਆ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਗਾਏ ਕਿ ਰਾਤ 10 ਵਜੇ ਦੀ ਘਟਨਾ ਹੈ ਪਰ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਸਵੇਰੇ ਤੱਕ ਫੋਨ ਨਹੀਂ ਚੁੱਕੇ। ਸ੍ਰੀ ਚੌਹਾਨ ਨੇ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਨਗਰ ਨਿਗਮ ਨਾਲ ਉਨ੍ਹਾਂ ਦਾ ਸਮਝੌਤਾ ਹੋ ਗਿਆ ਹੈ। ਅਧਿਕਾਰੀਆਂ ਨੇ ਮ੍ਰਿਤਕ ਦੀ ਪਤਨੀ ਨੂੰ ਨਿਗਮ ਵਿੱਚ ਨੌਕਰੀ ਦੇਣ ਦਾ ਵਾਅਦਾ ਕੀਤਾ ਹੈ ਜਿਸ ਕਾਰਨ ਸੂਰਜ ਕੁਮਾਰ ਦਾ ਅੱਜ ਦੇਰ ਸ਼ਾਮ ਸਸਕਾਰ ਕਰ ਦਿੱਤਾ ਹੈ।

Advertisement

ਮਾਨਸਾ ਵਿੱਚ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਧਰਨਾ ਲਾਇਆ

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ’ਚ ਲੀਕ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਅੱਜ ਮੁੱਖ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਧਰਨਾ ਦਿੱਤਾ ਅਤੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਵਿਧਾਇਕ ਤੋਂ ਲੈਕੇ ਡਿਪਟੀ ਕਮਿਸ਼ਨਰ ਤੱਕ ਐੱਮਸੀ ਤੋਂ ਲੈ ਕੇ ਨਗਰ ਕੌਂਸਲ ਦੇ ਪ੍ਰਧਾਨ ਤੱਕ ਪਹੁੰਚ ਕੀਤੀ ਪਰ ਕਿਸੇ ਨੇ ਇਸ ਸਬੰਧ ਵਿੱਚ ਕਿਸੇ ਵੱਲੋਂ ਕੋਈ ਧਿਆਨ ਨਹੀਂ ਦਿੱਤਾ। ਸਮਾਜ ਸੇਵੀ ਪ੍ਰੇਮ ਅਗਰਵਾਲ ਅਤੇ ਡਾ.ਜਨਕ ਰਾਜ ਸਿੰਗਲਾ ਨੇ ਕਿਹਾ ਕਿ ਇਸ ਸੀਵਰੇਜ ਦੇ ਗੰਦੇ ਪਾਣੀ ਨਾਲ ਅੱਜ ਹਾਲਾਤ ਇਹ ਹੋਏ ਹਨ ਕਿ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਕਾਰਨ ਦੁਕਾਨਦਾਰਾਂ ਦੇ ਕਾਰੋਬਾਰ ਠੱਪ ਹੋਏ ਪਏ ਹਨ ਅਤੇ ਪਾਣੀ ਦੀ ਕਿਸੇ ਪਾਸੇ ਕੋਈ ਨਿਕਾਸੀ ਨਹੀਂ ਹੋ ਰਹੀ ਹੈ। ਆਗੂ ਵੇਦ ਪ੍ਰਕਾਸ਼ ਨੇ ਦੱਸਿਆ ਕਿ ਕਿ ਉਨ੍ਹਾਂ ਦੀ ਗੱਲ ਸੁਣਨ ਨੂੰ ਕੋਈ ਸੱਤਾਧਾਰੀ ਧਿਰ ਦਾ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਕੋਲ ਟਾਈਮ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਲਾਰਿਆਂ ਤੋਂ ਅੱਕੇ ਹੋਏ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਮੁੱਖ ਬਜ਼ਾਰ ਵਿੱਚ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਮੰਗਣ ਵਾਲਿਆਂ ਨੂੰ ਵੀ ਉਮੀਦਵਾਰਾਂ ਨੂੰ ਘੇਰਿਆ ਜਾਵੇਗਾ।

Advertisement
Author Image

sukhwinder singh

View all posts

Advertisement
Advertisement
×