ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ’ਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

10:37 AM Feb 25, 2024 IST
ਹਾਦਸੇ ਦੌਰਾਨ ਨੁਕਸਾਨੀ ਹੋਈ ਕਾਰ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਫ਼ਰਵਰੀ
ਅੱਜ ਇਥੋਂ ਦੀ ਜਰਨੈਲੀ ਸੜਕ ’ਤੇ ਇਨੋਵਾ ਕਾਰ ਅਤੇ ਟਰੱਕ ਵਿਚਕਾਰ ਹੋਏ ਭਿਆਨਕ ਹਾਦਸੇ ਵਿੱਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਧੀਰਾ ਵਾਸੀ ਗੁਰਾਇਆ ਵਜੋਂ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੇ ਕੁਝ ਸਮੇਂ ਬਾਅਦ ਵਿਦੇਸ਼ ਜਾਣਾ ਸੀ। ਮ੍ਰਿਤਕ ਦੇ ਜੀਜੇ ਸਤਨਾਮ ਸਿੰਘ ਨੇ ਦੱਸਿਆ ਕਿ ਉਸਦਾ ਸਾਲਾ ਰਣਜੀਤ ਸਿੰਘ ਜਲੰਧਰ ਨੇੜੇ ਗੁਰਾਇਆ ਵਿੱਚ ਰਹਿੰਦਾ ਸੀ। ਉਹ ਦਿੱਲੀ ਤੋਂ ਸਵਾਰੀ ਛੱਡ ਕੇ ਘਰ ਪਰਤ ਰਿਹਾ ਸੀ। ਜਦੋਂ ਉਹ ਖੰਨਾ ਵਿੱਚ ਨੈਸ਼ਨਲ ਹਾਈਵੇ ’ਤੇ ਪੁੱਜਿਆ ਤਾਂ ਪਿਛੋਂ ਤੇਜ਼ ਰਫ਼ਤਾਰ ਆ ਰਹੇ ਟਰੱਕ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਸਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਤੋਂ ਕੁਝ ਸਮਾਂ ਪਹਿਲਾਂ ਉਸ ਨੇ ਆਪਣੀ ਪਤਨੀ ਨੂੰ ਫੋਨ ਕਰ ਕੇ ਜਲਦੀ ਘਰ ਪਹੁੰਚਣ ਦੀ ਗੱਲ ਕਹੀ ਸੀ ਪਰ ਕੁਝ ਸਮੇਂ ਬਾਅਦ ਹੀ ਹਾਦਸਾ ਵਾਪਰ ਗਿਆ। ਰਾਹਗੀਰਾਂ ਨੇ ਰਣਜੀਤ ਸਿੰਘ ਨੂੰ ਖੰਨਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement