For the best experience, open
https://m.punjabitribuneonline.com
on your mobile browser.
Advertisement

ਤਲਵੰਡੀ ਡੱਡੀਆਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ

08:48 AM Jul 14, 2024 IST
ਤਲਵੰਡੀ ਡੱਡੀਆਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
Advertisement

ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਨੇੜਲੇ ਪਿੰਡ ਤਲਵੰਡੀ ਡੱਡੀਆਂ ਨਾਲ ਸਬੰਧਤ ਇਕ ਵਿਅਕਤੀ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਰ ਪੁੱਤਰ ਸਰਪੰਚ ਗੁਰਬਖਸ਼ ਸਿੰਘ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਕੁਲਵਿੰਦਰ ਸਿੰਘ ਕਾਫ਼ੀ ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਵਿੱਚ ਪਰਿਵਾਰ ਸਣੇ ਰਹਿ ਰਿਹਾ ਸੀ। ਇਹ ਹਾਦਸਾ 12 ਜੁਲਾਈ ਨੂੰ ਸਵੇਰੇ 11।30 ਵਜੇ ਉਦੋਂ ਹੋਇਆ ਜਦੋਂ ਉਹ ਸਵੇਰੇ ਸਟੋਰ ਤੋਂ ਵਾਪਸ ਆ ਰਿਹਾ ਸੀ। ਉਸ ਦੀ ਕਾਰ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਿੰਦਰ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ| ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮ੍ਰਿਤਕ ਨੌਜਵਾਨ ਦੇ ਮਾਪੇ ਪੁੱਤਰ ਨੂੰ ਮਿਲਣ ਲਈ ਅਮਰੀਕਾ ਗਏ ਸਨ।

Advertisement

Advertisement
Advertisement
Author Image

sukhwinder singh

View all posts

Advertisement