ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਮਲੇ ’ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

08:35 AM Sep 07, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਸਤੰਬਰ
ਪਿੰਡ ਸਨੇਤ ’ਚ ਹਥਿਆਰਬੰਦ ਨੌਜਵਾਨਾਂ ਵੱਲੋਂ ਰੰਜਿਸ਼ ਕਾਰਨ ਬੁੱਧਵਾਰ ਰਾਤ ਨੂੰ ਇੱਕ ਪਰਿਵਾਰ ’ਤੇ ਕੀਤੇ ਹਮਲੇ ’ਚ ਜ਼ਖ਼ਮੀ ਹੋਏ ਤਿੰਨ ਜਣਿਆਂ ’ਚੋਂ ਇੱਕ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਘਟਨਾ ਦੇ ਸਬੰਧ ’ਚ ਚਾਰ ਮੁਲਜ਼ਮਾਂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਨੇ ਬੁੱਧਵਾਰ ਦੇਰ ਰਾਤ ਇਕ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਸੀ। ਇਸ ਹਮਲੇ ’ਚ ਇੱਕ ਵਿਅਕਤੀ ਤੇ ਉਸ ਦੇ ਦੋ ਬੇਟੇ ਜ਼ਖ਼ਮੀ ਹੋ ਗਏ ਸਨ ਅਤੇ ਤਿੰਨੋਂ ਜਣੇ ਸੀਐਮਸੀ ਹਸਪਤਾਲ ’ਚ ਦਾਖਲ ਸਨ। ਪੀੜਤਾਂ ’ਚ ਕਾਲਾ ਸਿੰਘ, ਉਸ ਦੇ ਪੁੱਤਰ ਵੀਰਪਾਲ ਸਿੰਘ ਤੇ ਪੁੱਤਰ ਗੁਰਵਿੰਦਰ ਸਿੰਘ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਗੁਰਵਿੰਦਰ ਸਿੰਘ ਦੀ ਸੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਸੂਚਨਾ ਮਿਲਣ ਮਗਰੋਂ ਥਾਣਾ ਸਰਾਭਾ ਨਗਰ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਸਰਾਭਾ ਨਗਰ ਥਾਣੇ ਦੇ ਐੱਸਐੱਚਓ ਇੰਸਪੈਕਟਰ ਪਵਨ ਕੁਮਾਰ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕੇ ਇਸ ਮਾਮਲੇ ਵਿੱਚ ਪਿੰਡ ਸਨੇਤ ਦੇ ਵਾਸੀ ਕਾਲਾ ਸਿੰਘ ਦੀ ਸ਼ਿਕਾਇਤ ’ਤੇ ਸ਼ੰਮੀ, ਹਰਦੀਪ ਸਿੰਘ, ਗਗਨਦੀਪ ਸਿੰਘ, ਕਾਲਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਜੱਗਾ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਕਾਲਾ ਸਿੰਘ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਲੜਕਾ ਕੁਲਦੀਪ ਸਿੰਘ ਘਰ ਤੋਂ ਕੁਝ ਦੂਰੀ ’ਤੇ ਆਪਣੇ ਇੱਕ ਦੋਸਤ ਨਾਲ ਗੱਲਬਾਤ ਕਰ ਰਿਹਾ ਸੀ। ਇਸੇ ਦੌਰਾਨ ਰੰਜਿਸ਼ ਕਾਰਨ ਮੁਲਜ਼ਮਾਂ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ। ਜਦੋਂ ਕਾਲਾ ਸਿੰਘ ਅਤੇ ਉਸ ਦੇ ਲੜਕੇ ਵੀਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਉਥੇ ਪਹੁੰਚੇ ਤਾਂ ਮੁਲਜ਼ਮਾਂ ਨੇ ਹਮਲਾ ਕਰਕੇ ਉਨ੍ਹਾਂ ਵੀ ਜ਼ਖਮੀ ਕਰ ਦਿੱਤਾ।

Advertisement

Advertisement