ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫੈਦੇ ਦਾ ਟਾਹਣਾ ਡਿੱਗਣ ਕਾਰਨ ਦੋ ਬਜ਼ੁਰਗ ਭਰਾਵਾਂ ਦੀ ਮੌਤ

07:09 AM Jul 06, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 5 ਜੁਲਾਈ
ਇੱਥੋਂ ਦੀ ਕਾਹਨੂੰਵਾਨ ਰੋਡ ’ਤੇ ਬੱਬੇਹਾਲੀ ਦੇ ਪੈਟਰੋਲ ਪੰਪ ਨੇੜੇ ਸਫ਼ੈਦੇ ਦਾ ਟਾਹਣਾ ਡਿੱਗਣ ਕਾਰਨ ਮੋਟਰਸਾਈਕਲ ’ਤੇ ਜਾ ਰਹੇ ਦੋ ਬਜ਼ੁਰਗ ਭਰਾਵਾਂ ਦੀ ਮੌਕੇ ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਸ਼ਹੂਰ ਵਾਸੀ ਬਲਕਾਰ ਸਿੰਘ ਤੇ ਗੁਰਮੇਲ ਸਿੰਘ ਥਾਣੇਵਾਲ ਰਹਿੰਦੀ ਆਪਣੀ ਭੈਣ ਦੇ ਘਰ ਇੱਕ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੋਟਰਸਾਈਕਲ ’ਤੇ ਜਾ ਰਹੇ ਸਨ। ਜਦੋਂ ਉਹ ਪਿੰਡ ਬੱਬੇਹਾਲੀ ਨੇੜੇ ਪਹੁੰਚੇ ਤਾਂ ਅਚਾਨਕ ਸੜਕ ਕੰਢੇ ਲੱਗੇ ਇੱਕ ਸਫ਼ੈਦੇ ਦਾ ਟਾਹਣਾ ਉਨ੍ਹਾਂ ’ਤੇ ਡਿੱਗ ਗਿਆ। ਹਾਦਸੇ ਵਿੱਚ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵਾਂ ਦੀ ਉਮਰ 60 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲੀਸ ਨੇ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤੀਆਂ ਹਨ।

Advertisement

Advertisement