ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਮਾਨੀ ਬਿਜਲੀ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ

10:32 AM Jul 13, 2024 IST

ਪਰਮਜੀਤ ਸਿੰਘ/ਕੁਲਦੀਪ ਬਰਾੜ
ਫਾਜ਼ਿਲਕਾ/ਮੰਡੀ ਘੁਬਾਇਆ, 12 ਜੁਲਾਈ
ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਸਰਹੱਦੀ ਪਿੰਡ ਚੱਕ ਬਜੀਦਾ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਫੌਜੀ ਕਸ਼ਮੀਰ ਸਿੰਘ (35) ਪੁੱਤਰ ਬਿਸ਼ਨ ਸਿੰਘ ਛੁੱਟੀ ’ਤੇ ਆਇਆ ਹੋਇਆ ਸੀ। ਉਹ ਆਪਣੇ ਭਤੀਜੇ ਕੰਵਲਪ੍ਰੀਤ ਸਿੰਘ (22) ਪੁੱਤਰ ਜੋਗਿੰਦਰ ਸਿੰਘ ਨਾਲ ਆਪਣੇ ਖੇਤਾਂ ’ਚ ਕੰਮ ਕਰ ਰਿਹਾ ਸੀ। ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਦੋਵਾਂ ਦੀ ਮੌਕੇ ’ਤੇ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਖੇਤ ਵਿੱਚ ਭਿੰਡੀ ਦੀ ਤੁੜਾਈ ਦਾ ਕੰਮ ਕਰ ਰਹੇ ਸਨ ਅਤੇ ਚਾਚਾ-ਭਤੀਜਾ ਝੋਨੇ ਦੀ ਫ਼ਸਲ ਨੂੰ ਪਾਣੀ ਦੇ ਰਹੇ ਸਨ। ਦੇਰ ਸ਼ਾਮ ਅਸਮਾਨੀ ਬਿਜਲੀ ਕੜਕੀ। ਉਸ ਦੀ ਇੱਕ ਲਿਸ਼ਕ ਇਨ੍ਹਾਂ ਦੋਵਾਂ ’ਤੇ ਪਈ ਅਤੇ ਲਿਸ਼ਕ ਪੈਂਦਿਆਂ ਹੀ ਦੋਵੇਂ ਪਾਣੀ ਵਿੱਚ ਡਿੱਗ ਗਏ ਮੌਕੇ ’ਤੇ ਜਾ ਕੇ ਦੇਖਿਆ ਗਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮੌਕੇ ’ਤੇ ਪਹੁੰਚੇ ਸਬ-ਡਿਵੀਜ਼ਨ ਜਲਾਲਾਬਾਦ ਦੇ ਡੀਐੱਸਪੀ ਏਆਰ ਸ਼ਰਮਾ ਨੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਪਰਿਵਾਰ ਨੇ ਦੱਸਿਆ ਕਿ ਫੌਜੀ 15 ਦਿਨ ਦੀ ਛੁੱਟੀ ਆਇਆ ਸੀ।

Advertisement

Advertisement