ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਚਾਚੇ-ਭਤੀਜੇ ਦੀ ਮੌਤ

07:58 AM Jun 19, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਜੂਨ
ਇਥੇ ਪਿੰਡ ਗੀਗਨੋਵਾਲ ਦੇ ਨਜ਼ਦੀਕ ਸੋਮਵਾਰ ਦੇਰ ਰਾਤ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਕਰਕੇ ਮੋਟਰਸਾਈਕਲ ਸਵਾਰ ਚਾਚੇ-ਭਤੀਜੇ ਦੀ ਮੌਤ ਹੋ ਗਈ। ਥਾਣਾ ਬੁੱਲ੍ਹੋਵਾਲ ਦੇ ਏਐਸਆਈ ਜੀਵਨ ਲਾਲ ਨੇ ਦੱਸਿਆ ਕਿ ਮ੍ਰਿਤਕ ਪਿੰਡ ਪੰਡੋਰੀ ਖਜੂਰ ਦੇ ਰਹਿਣ ਵਾਲੇ ਸਨ। ਇਨ੍ਹਾਂ ਦਾ ਪਰਿਵਾਰ ਖੇਤਾਂ ਵਿਚ ਮਜ਼ਦੂਰੀ ਕਰਦਾ ਹੈ। ਬੀਤੀ ਰਾਤ ਜਦੋਂ 22 ਸਾਲਾ ਜਤਿੰਦਰ ਅਤੇ 80 ਸਾਲ ਉਸ ਦਾ ਚਾਚਾ ਪੰਨਾ ਲਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੁੱਲ੍ਹੋਵਾਲ ਤੋਂ ਆਪਣੇ ਪਿੰਡ ਪਰਤ ਰਹੇ ਸਨ ਤਾਂ ਰਸਤੇ ਵਿਚ ਸਾਹਮਣੇ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਏਐਸਆਈ ਨੇ ਦੱਸਿਆ ਕਿ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਉਸ ਦੇ ਖਿਲਾਫ਼ ਹੱਤਿਆ ਦਾ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement