ਵਿਆਹੁਤਾ ਦੀ ਮੌਤ: ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ
09:18 AM Nov 24, 2024 IST
Advertisement
ਪੱਤਰ ਪ੍ਰੇਰਕ
ਮਮਦੋਟ, 23 ਨਵੰਬਰ
ਪੁਲੀਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਹਜਾਰਾ ਸਿੰਘ ਵਾਲਾ ਵਿੱਚ 21 ਨਵੰਬਰ ਦੀ ਸ਼ਾਮ ਨੂੰ ਗੋਲੀ ਲੱਗਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਸੀ, ਜਿਸ ਸਬੰਧੀ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਉੱਤੇ ਮ੍ਰਿਤਕਾ ਦੇ ਪਤੀ ਅਤੇ ਸੱਸ ਖਿਲਾਫ਼ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਭਿਨਵ ਚੌਹਾਨ ਨੇ ਦੱਸਿਆ ਕਿ ਮ੍ਰਿਤਕਾ ਮਨਜੀਤ ਕੌਰ ਦੇ ਭਰਾ ਹਰਜਿੰਦਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਪਿੰਡ ਕੰਨੀਆਂ ਕਲਾ ਥਾਣਾ ਧਰਮਕੋਟ, ਮੋਗਾ ਦੇ ਬਿਆਨਾਂ ਉੱਤੇ ਮ੍ਰਿਤਕਾ ਦੇ ਪਤੀ ਸੁਖਵਿੰਦਰ ਸਿੰਘ ਅਤੇ ਸੱਸ ਬਖਸ਼ੀਸ਼ ਕੌਰ ਵਾਸੀ ਹਜ਼ਾਰਾਂ ਸਿੰਘ ਵਾਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
Advertisement