For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸਿਆਂ ਵਿੱਚ ਔਰਤ ਅਤੇ ਬਜ਼ੁਰਗ ਦੀ ਮੌਤ

07:28 AM May 14, 2024 IST
ਸੜਕ ਹਾਦਸਿਆਂ ਵਿੱਚ ਔਰਤ ਅਤੇ ਬਜ਼ੁਰਗ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 13 ਮਈ
ਇੱਥੇ ਵੱਖ-ਵੱਖ ਥਾਵਾਂ ’ਤੇ ਹੋਏ ਸੜਕ ਹਾਦਸਿਆ ਵਿੱਚ ਇੱਕ ਔਰਤ ਤੇ ਬਜ਼ੁਰਗ ਦੀ ਮੌਤ ਹੋ ਗਈ ਹੈ। ਥਾਣਾ ਸਲੇਮ ਟਾਬਰੀ ਦੇ ਇਲਾਕੇ ਮੇਨ ਜੀਟੀ ਰੋਡ ਸਥਿਤ ਜੀਐੱਮਟੀ ਸਕੂਲ ਕੋਲ ਹੋਏ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜੋਨੀ ਨੇ ਦੱਸਿਆ ਕਿ ਉਸ ਦੀ ਮਾਤਾ ਊਸ਼ਾ ਰਾਣੀ ਘਰ ਵੱਲ ਆ ਰਹੀ ਸੀ। ਉਹ ਜੀਟੀ ਰੋਡ ’ਤੇ ਉਡੀਕ ਕਰ ਰਿਹਾ ਸੀ ਤਾਂ ਲਾਡੋਵਾਲ ਵੱਲੋਂ ਆਏ ਕਾਰ ਚਾਲਕ ਨੇ ਉਸ ਦੀ ਮਾਤਾ ਨੂੰ ਫੇਟ ਮਾਰੀ ਅਤੇ ਗੱਡੀ ਫ਼ਰਾਰ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਮਾਤਾ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਥਾਣੇਦਾਰ ਚਰਨ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੇ ਇਲਾਕੇ ਧਰੌੜ ਸੂਆ ਪੁਲੀ ਡੇਹਲੋਂ ਰੋਡ ਸਾਹਨੇਵਾਲ ਵਿੱਚ ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ ਹੋ ਗਈ ਹੈ। ਇਸ ਸਬੰਧੀ ਵਿਪਨ ਕੁਮਾਰ ਨੇ ਦੱਸਿਆ ਕਿ ਉਸ ਨੂੰ ਫੋਨ ਆਇਆ ਕਿ ਉਸ ਦੇ ਪਿਤਾ ਦਾ ਐਕਸੀਡੈਂਟ ਹੋ ਗਿਆ ਹੈ ਜੋ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਨ। ਉਹ ਮੌਕੇ ’ਤੇ ਗਿਆ ਤਾਂ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਸ ਦੇ ਮੋਟਰਸਾਈਕਲ ਨਾਲ ਟੱਕਰ ਹੋ ਜਾਣ ਕਾਰਨ ਵਾਪਰਿਆ ਹੈ। ਇਸ ਦੌਰਾਨ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦੌਰਾਨ ਵਿਪਨ ਦੇ ਪਿਤਾ ਦੀ ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×