ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੇਖਕ ਬਲਵਿੰਦਰ ਸਿੰਘ ਫ਼ਤਹਿਪੁਰੀ ਦਾ ਦੇਹਾਂਤ

09:18 AM Jun 17, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 16 ਜੂਨ
ਵਾਰਤਾਕਾਰ ਅਤੇ ਵਿਅੰਗ ਲੇਖਕ ਬਲਵਿੰਦਰ ਸਿੰਘ ਫ਼ਤਹਿਪੁਰੀ ਦਾ ਅੱਜ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਅੱਜ ਸਵੇਰੇ ਉਨ੍ਹਾਂ ਆਪਣੀ ਰਿਹਾਇਸ਼ ’ਤੇ ਅੰਤਿਮ ਸਾਹ ਲਏ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਫ਼ਤਹਿਪੁਰੀ ਨੇ ਲਗਪਗ ਪੰਜ ਦਰਜਨ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ’ਚ ਪਾਈਆਂ ਸਨ। ਅਧਿਆਪਨ ਦੇ ਕਿੱਤੇ ਤੋਂ ਸੇਵਾਮੁਕਤ ਹੋਏ ਬਲਵਿੰਦਰ ਸਿੰਘ ਫ਼ਤਹਿਪੁਰੀ ਆਪਣੇ ਪਿੱਛੇ ਪਤਨੀ ਰਤਨਜੀਤ ਕੌਰ, ਪੁੱਤਰ ਅਰਸ਼ਦੀਪ ਸਿੰਘ ਐੱਸਡੀਐੱਮ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗਗਨਦੀਪ ਸਿੰਘ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨਘਾਟ ਵਿੱਚ ਅੱਜ ਬਾਅਦ ਦੁਪਹਿਰ ਕੀਤਾ ਗਿਆ।

Advertisement

Advertisement