ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

07:50 AM Jul 18, 2023 IST

ਮਾਛੀਵਾੜਾ (ਪੱਤਰ ਪ੍ਰੇਰਕ): ਅੱਜ ਦੇਰ ਸ਼ਾਮ ਸਥਾਨਕ ਜੀ-2 ਅਸਟੇਟ ਕਲੋਨੀ ਦੇ ਸੁੰਨਸਾਨ ਇਲਾਕੇ ਵਿੱਚ ਇੱਕ ਨੌਜਵਾਨ ਸੁਖਅੰਮ੍ਰਿਤ ਸਿੰਘ (23) ਵਾਸੀ ਰੂੜੇਵਾਲ ਦੀ ਲਾਸ਼ ਮਿਲੀ ਹੈ, ਜਿਸ ਕੋਲ ਪਈ ਸਰਿੰਜ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੀ-2 ਅਸਟੇਟ ਕਲੋਨੀ ਦੇ ਅਖੀਰ ਵਿੱਚ ਸੁੰਨਸਾਨ ਥਾਂ ’ਤੇ ਉੱਥੋਂ ਲੰਘਦੇ ਇੱਕ ਵਿਅਕਤੀ ਨੇ ਇਹ ਲਾਸ਼ ਦੇਖੀ ਤੇ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਦਸਤਾਵੇਜ਼ਾਂ ਦੇ ਅਧਾਰ ’ਤੇ ਉਸਦੀ ਪਛਾਣ ਕੀਤੀ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਓਵਰਡੋਜ਼ ਨਾਲ ਉਸ ਦੀ ਮੌਤ ਹੋਈ ਹੈ। ਪੁਲੀਸ ਵਲੋਂ ਲਾਸ਼ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਪੁਲੀਸ ਅਧਿਕਾਰੀ ਅਨੁਸਾਰ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਤਾਂ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

Advertisement

Advertisement
Tags :
ਓਵਰਡੋਜ਼ਕਾਰਨਨੌਜਵਾਨ
Advertisement