ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
08:42 AM Apr 03, 2024 IST
ਨਿੱਜੀ ਪੱਤਰ ਪ੍ਰੇਰਕ
ਮੋਗਾ, 2 ਅਪਰੈਲ
ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ ਤੇ ਇਸ ਦੀ ਭੇਟ ਨੌਜਵਾਨ ਚੜ੍ਹ ਰਹੇ ਹਨ। ਇਥੇ ਥਾਣਾ ਚੜਿੱਕ ਦੇ ਪਿੰਡ ਸਿੰਘਾਂਵਾਲਾ ਵਿੱਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਉਰਫ ਭੋਲਾ ਵਜੋਂ ਹੋਈ ਹੈ। ਉਸ ਦੇ ਦੋ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ ਹੈ। ਮ੍ਰਿਤਕ ਦਾ ਪਿਤਾ ਇਥੇ ਹੋਮਗਾਰਡ ਵਾਲੰਟੀਅਰ ਵਜੋਂ ਕੰਮ ਕਰਦਾ ਹੈ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਦੇ ਨੌਜਵਾਨ ਪੁੱਤਰ ਦੀ ਮੌਤ ਕਾਰਨ ਉਸ ਦੇ ਬੁਢਾਪੇ ਦਾ ਸਹਾਰਾ ਨਹੀਂ ਰਿਹਾ।
ਡੀਐੱਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਰਾਜਾ ਸਿੰਘ ਪਿੰਡ ਸਿੰਘਾਂਵਾਲਾ ਤੇ ਇੱਕ ਅਣਪਛਾਤੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
Advertisement
Advertisement