ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

07:34 AM Jun 01, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 31 ਮਈ
ਇੱਥੇ ਇੱਕ ਨੌਜਵਾਨ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਉਸ ਦੀ ਸ਼ਨਾਖ਼ਤ ਖੁਸ਼ਪ੍ਰੀਤ ਸਿੰਘ ਵਾਸੀ ਮੁਕਤਸਰ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਪਰਿਵਾਰ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਖੁਸ਼ਪ੍ਰੀਤ ਦੇ ਦੋ ਦੋਸਤਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕੇਸ ਵਿੱਚ ਰਮਨ ਸਿੰਘ ਸਣੇ ਇੱਕ ਅਣਪਛਾਤੇ ਨੂੰ ਨਾਮਜ਼ਦ ਕੀਤਾ ਗਿਆ ਹੈ। ਮ੍ਰਿਤਕ ਆਪਣੇ ਇਨ੍ਹਾਂ ਦੋ ਦੋਸਤਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਇਆ ਸੀ। ਉਸ ਦੇ ਪਿਤਾ ਗੁਰਭੇਜ ਸਿੰਘ ਨੇ ਦੱਸਿਆ ਕਿ ਖ਼ੁਸ਼ਪ੍ਰੀਤ ਰੁਜ਼ਗਾਰ ਦੀ ਭਾਲ ਕਰ ਰਿਹਾ ਸੀ। ਉਹ 29 ਮਈ ਤੱਕ ਸੰਪਰਕ ਵਿੱਚ ਸੀ। ਬੁੱਧਵਾਰ ਨੂੰ ਰਮਨ ਨੇ ਦੱਸਿਆ ਕਿ ਖੁਸ਼ਪ੍ਰੀਤ ਨਾਲ ਹਾਦਸਾ ਵਾਪਰ ਗਿਆ ਹੈ ਜਿਸ ਵਿੱਚ ਉਸ ਦੀ ਮੌਤ ਹੋ ਗਈ। ਡਾਕਟਰਾਂ ਨੇ ਪਰਿਵਾਰ ਨੂੰ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਹੈ। ਏਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ।

Advertisement

Advertisement