ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

08:34 AM Jun 09, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 8 ਜੂਨ
ਪਿੰਡ ਸ਼ੇਰਗੜ੍ਹ ਗਿਆਨ ਸਿੰਘ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਕੋਲੋਂ ਨਸ਼ੇ ਦਾ ਟੀਕਾ ਤੇ ਸਰਿੰਜ ਮਿਲੀ ਹੈ। ਮ੍ਰਿਤਕ ਦੇ ਮਾਪਿਆਂ ਨੇ ਪਿੰਡ ਦੇ ਦੋ ਵਿਅਕਤੀਆਂ ’ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ ਜਿਨ੍ਹਾਂ ਵਿੱਚੋਂ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਦੂਜੇ ਦੀ ਭਾਲ ਜਾਰੀ ਹੈ।
ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਨੇ ਥਾਣਾ ਸਦਰ ਮਲੋਟ ਪੁਲੀਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਲੜਕਾ ਜਗਮੀਤ ਸਿੰਘ ਨਸ਼ਾ ਕਰਨ ਦਾ ਆਦੀ ਸੀ ਜੋ ਪ੍ਰੇਮ ਰਾਮ ਅਤੇ ਬੂਟਾ ਰਾਮ ਤੋਂ ਨਸ਼ਾ ਖ਼ਰੀਦਦਾ ਸੀ। ਉਹ ਆਪਣੇ ਦੋਸਤਾਂ ਨਾਲ ਗਿਆ ਪਰ ਵਾਪਸ ਨਹੀਂ ਆਇਆ। ਲੜਕੇ ਦੀ ਭਾਲ ਕੀਤੀ ਤਾਂ ਪਿੰਡ ਦੇ ਸਿਵਿਆਂ ’ਚੋਂ ਜਗਮੀਤ ਸਿੰਘ ਦੀ ਲਾਸ਼ ਮਿਲੀ।

Advertisement

Advertisement