ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

08:30 AM Aug 04, 2024 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 3 ਅਗਸਤ
ਇੱਥੇ ਨੇੜਲੇ ਕਸਬਾ ਧਨੌਲਾ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਨਦੀਪ ਸਿੰਘ ਵਾਸੀ ਧਨੌਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀ ਹੈ। ਥਾਣਾ ਸਿਟੀ ਇੰਚਾਰਜ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਸ਼ਮਸ਼ਾਨਘਾਟ ਨੇੜੇ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਡਿੱਗਿਆ ਪਿਆ ਹੈ। ਸੁਰੱਖਿਆ ਫੋਰਸ ਦੇ ਮੁਲਾਜ਼ਮ ਮੌਕੇ ’ਤੇ ਪੁੱਜੇ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਕੋਲ ਇੱਕ ਸਰਿੰਜ ਵੀ ਪਈ ਸੀ। ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement