ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

10:25 PM Aug 04, 2024 IST

ਪੱਤਰ ਪ੍ਰੇਰਕ
ਰਾਮਾਂ ਮੰਡੀ, 4 ਅਗਸਤ
ਨੇੜਲੇ ਪਿੰਡ ਸੇਖੂ ਦੇ ਇੱਕ ਨੌਜਵਾਨ ਮਨਦੀਪ ਸਿੰਘ (23) ਦੀ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਥਾਣਾ ਮੁਖੀ ਹਰਪ੍ਰੀਤ ਸਿੰਘ ਅਤੇ ਰਿਫਾਇਨਰੀ ਚੌਕੀ ਇੰਚਾਰਜ ਰਵਨੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਤਰਖਾਣਵਾਲਾ ਦੇ ਰਜਵਾਹੇ ਦੀ ਪੱਟੜੀ ’ਤੇ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਪੁਲੀਸ ਨੇ ਜਦੋਂ ਉਸ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਗੁਲਾਬ ਸਿੰਘ ਦੇ ਬਿਆਨਾਂ ’ਤੇ ਘਟਨਾ ਵਿੱਚ ਸ਼ਾਮਲ ਜਗਦੇਵ ਉਰਫ਼ ਸੈਮ ਵਾਸੀ ਤਰਖਾਣਵਾਲਾ ਨੂੰ ਹਿਰਾਸਤ ਵਿੱਚ ਲੈ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Advertisement