For the best experience, open
https://m.punjabitribuneonline.com
on your mobile browser.
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

08:32 AM Aug 05, 2024 IST
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Advertisement

ਪੱਤਰ ਪ੍ਰੇਰਕ
ਰਾਮਾਂ ਮੰਡੀ, 4 ਅਗਸਤ
ਇੱਥੋਂ ਨੇੜਲੇ ਪਿੰਡ ਸੇਖੂ ਦੇ ਨੌਜਵਾਨ ਮਨਦੀਪ ਸਿੰਘ (23) ਦੀ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਤਰਖਾਣਵਾਲਾ ਦੇ ਰਜਵਾਹੇ ਦੀ ਪਟੜੀ ’ਤੇ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਪਿਆ ਹੈ। ਇਸ ਮਗਰੋਂ ਪੁਲੀਸ ਨੇ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ’ਤੇ ਬੁਲਾ ਕੇ ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਦੇ ਪਿਤਾ ਗੁਲਾਬ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਘਟਨਾ ’ਚ ਸ਼ਾਮਲ ਜਗਦੇਵ ਉਰਫ਼ ਸੈਮ ਵਾਸੀ ਤਰਖਾਣਵਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Author Image

Advertisement
Advertisement
×