ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਦੀ ੳਵਰਡੋਜ਼ ਕਾਰਨ ਨੌਜਵਾਨ ਦੀ ਮੌਤ

07:26 AM Aug 15, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 14 ਅਗਸਤ
ਇਥੇ ਬਸਤੀ ਸ਼ੇਖਾਂ ਵਾਲੀ ਵਿਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਹੁਲ (28) ਵਜੋਂ ਹੋਈ ਹੈ। ਉਹ ਆਪਣੇ ਗੁਆਂਢ ਵਿੱਚ ਰਹਿੰਦੇ ਇੱਕ ਜੋੜੇ ਕੋਲੋਂ ਨਸ਼ਾ ਲੈ ਕੇ ਆਉਂਦਾ ਸੀ। ਕੱਲ੍ਹ ਉਹ ਨਸ਼ਾ ਲੈ ਕੇ ਘਰ ਆਇਆ ਤੇ ਘਰ ਦੇ ਬਾਥਰੂਮ ਵਿਚ ਬੈਠ ਕੇ ਟੀਕਾ ਲਾਉਣ ਲੱਗ ਪਿਆ। ਦੇਰ ਤੱਕ ਜਦੋਂ ਉਹ ਬਾਹਰ ਨਾ ਆਇਆ ਤਾਂ ਉਸ ਦੀ ਪਤਨੀ ਨੇ ਬੂਹਾ ਖੜਕਾਇਆ ਪਰ ਅੱਗੋਂ ਕੋਈ ਜਵਾਬ ਨਾ ਮਿਲਣ ’ਤੇ ਪਰਿਵਾਰ ਵਾਲਿਆਂ ਨੇ ਧੱਕਾ ਮਾਰ ਕੇ ਬੂਹਾ ਖੋਲ੍ਹ ਦਿੱਤਾ। ਬਾਥਰੂਮ ਅੰਦਰ ਰਾਹੁਲ ਬੇਸੁੱਧ ਡਿੱਗਾ ਪਿਆ ਸੀ ਤੇ ਨਸ਼ੇ ਦੀ ਸਰਿੰਜ ਉਸ ਦੀ ਬਾਂਹ ਵਿਚ ਲੱਗੀ ਹੋਈ ਸੀ। ਰਾਹੁਲ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਤਨੀ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਪੁਲੀਸ ਨੇ ਮੁਲਜ਼ਮ ਕੰਬੀ ਅਤੇ ਉਸ ਦੀ ਪਤਨੀ ਨਿਸ਼ਾ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Advertisement

Advertisement