For the best experience, open
https://m.punjabitribuneonline.com
on your mobile browser.
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

08:55 AM Sep 10, 2024 IST
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
Advertisement

ਪੱਤਰ ਪ੍ਰੇਰਕ
ਪੱਟੀ, 9 ਸਤੰਬਰ
ਇੱਥੇ ਬੱਸ ਅੱਡੇ ਨੇੜੇ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਨਰਿੰਦਰਜੀਤ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ। ਲਵਪ੍ਰੀਤ ਦੇ ਚਾਚਾ ਹਰੀ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ। ਇਸੇ ਕਾਰਨ ਉਸ ਦੀ ਪਤਨੀ ਨੇ ਉਸ ਨੂੰ ਤਲਾਕ ਦੇ ਦਿੱਤਾ ਸੀ। ਕੁਝ ਸਮਾਂ ਪਹਿਲਾਂ ਉਸ ਦੀ ਮਾਤਾ ਦੀ ਵੀ ਮੌਤ ਹੋ ਚੁੱਕੀ ਹੈ। ਲਵਪ੍ਰੀਤ ਦਾ ਚਾਰ ਸਾਲ ਦਾ ਬੇਟਾ ਹੈ ਜੋ ਆਪਣੇ ਦਾਦੇ ਕੋਲ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲਵਪ੍ਰੀਤ ਨੇ ਨਸ਼ੇ ਦੀ ਪੂਰਤੀ ਲਈ ਡੇਢ ਕਿੱਲਾ ਜ਼ਮੀਨ ਵੇਚ ਦਿੱਤੀ। ਉਨ੍ਹਾਂ ‘ਆਪ’ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ’ਤੇ ਠੱਲ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿੱਤ ਦਿਨ ਕਿਸੇ ਘਰ ਦਾ ਚਿਰਾਗ ਬੁਝ ਰਿਹਾ ਹੈ।

Advertisement

Advertisement
Advertisement
Author Image

joginder kumar

View all posts

Advertisement