ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

08:53 AM Sep 20, 2024 IST

ਪੱਤਰ ਪ੍ਰੇਰਕ
ਜ਼ੀਰਾ, 19 ਸਤੰਬਰ
ਇਥੋਂ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਆਲੇਵਾਲਾ ਵਿੱਚ ਨੌਜਵਾਨ ਦੀ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (22) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਪਿੰਡ ਦੇ ਹੀ ਵਿਅਕਤੀ ਕੁਲਵਿੰਦਰ ਸਿੰਘ, ਬਿੱਕਰ ਸਿੰਘ, ਗੁਰਵਿੰਦਰ ਸਿੰਘ ਨੇ ਹੀ ਉਸ ਦੇ ਪੁੱਤ ਨੂੰ ਨਸ਼ਾ ਕਰਨ ਦੀ ਆਦਤ ਪਾਈ ਸੀ। ਗੁਰਸੇਵਕ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋਈ ਹੈ, ਜਿਸ ਦੀ ਲਾਸ਼ ਪਿੰਡ ਮਾਛੀਕੇ ਨਜ਼ਦੀਕ ਧੁੱਸੀ ਬੰਨ੍ਹ ਕੋਲੋਂ ਖੇਤਾਂ ’ਚੋਂ ਮਿਲੀ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਪਿੰਡ ’ਚ ਸ਼ਰ੍ਹੇਆਮ ਵਿਕ ਰਹੇ ਨਸ਼ੇ ਸਬੰਧੀ ਪੁਲੀਸ ਨੂੰ ਲਿਖਤੀ ਸ਼ਿਕਾਇਤ ਪੱਤਰ ਭੇਜ ਚੁੱਕੇ ਹਨ। ਪਰ ਕੋਈ ਕਾਰਵਾਈ ਨਹੀਂ ਹੋਈ।

Advertisement

Advertisement