ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

07:48 AM Sep 28, 2024 IST

ਪੱਤਰ ਪ੍ਰੇਰਕ
ਤਲਵੰਡੀ ਸਾਬੋ, 27 ਸਤੰਬਰ
ਇੱਥੇ 30 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ, ਜਿਸ ਦੀ ਲਾਸ਼ ਲੰਘੀ ਦੇਰ ਸ਼ਾਮ ਸਥਾਨਕ ਬੱਸ ਅੱਡੇ ਵਿੱਚੋਂ ਮਿਲੀ ਅਤੇ ਉਸ ਕੋਲ ਸਰਿੰਜ ਪਈ ਹੋਈ ਸੀ। ਜਾਣਕਾਰੀ ਅਨੁਸਾਰ ਸਥਾਨਕ ਬੱਸ ਅੱਡੇ ’ਚੋਂ ਕੁਝ ਲੋਕਾਂ ਨੂੰ ਨੌਜਵਾਨ ਡਿੱਗਿਆ ਪਿਆ ਮਿਲਿਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਧਰਮਪਾਲ ਸਿੰਘ ਲਾਲੀ ਵਾਸੀ ਫਤਿਹਗੜ੍ਹ ਨੌ ਆਬਾਦ (ਹਾਲ ਆਬਾਦ ਤਲਵੰਡੀ ਸਾਬੋ) ਵਜੋਂ ਹੋਈ ਹੈ। ਇਹ ਨੌਜਵਾਨ ਈਟੀਟੀ ਪਾਸ ਸੀ। ਇਹ ਨੌਜਵਾਨ ਆਪਣੇ ਪਿਤਾ ਦਾ ਇਕਲੌਤਾ ਸਹਾਰਾ ਸੀ। ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲੀਸ ਚਿੱਟੇ ਨੂੰ ਠੱਲ੍ਹ ਪਾਉਣ ’ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।

Advertisement

Advertisement