For the best experience, open
https://m.punjabitribuneonline.com
on your mobile browser.
Advertisement

ਨਸ਼ੇ ਕਾਰਨ ਨੌਜਵਾਨ ਦੀ ਮੌਤ

08:37 AM Apr 10, 2024 IST
ਨਸ਼ੇ ਕਾਰਨ ਨੌਜਵਾਨ ਦੀ ਮੌਤ
Advertisement

ਡੇਰਾਬੱਸੀ: ਨਸ਼ੇ ਕਾਰਨ ਸ਼ਹਿਰ ਵਿੱਚ 27 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨੀਸ਼ ਕੁਮਾਰ ਵਾਸੀ ਡੇਰਾਬੱਸੀ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਮਨੀਸ਼ ਚਾਰ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨੀਸ਼ ਮਾੜੀ ਸੰਗਤ ਵਿੱਚ ਪੈ ਕੇ ਨਸ਼ੇ ਕਰਨ ਲੱਗ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਸ ਨੂੰ ਨਸ਼ਾ ਛੁਡਵਾਉਣ ਲਈ ਉਪਰਾਲੇ ਕੀਤੇ ਪਰ ਉਹ ਨਾਕਾਮ ਰਹੇ। ਉਨ੍ਹਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਖੁੱਲ੍ਹੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਨੀਸ਼ ਸਰਿੰਜ ਨਾਲ ਟੀਕਾ ਲਾ ਕੇ ਨਸ਼ਾ ਕਰਦਾ ਸੀ ਅਤੇ ਇਕ ਸਰਿੰਜ ਨਾਲ ਕਈ ਨੌਜਵਾਨ ਨਸ਼ਾ ਕਰਦੇ ਸਨ। ਉਹ ਕਈ ਦਿਨਾਂ ਤੋਂ ਬਿਮਾਰ ਚਲ ਰਿਹਾ ਸੀ। ਕੱਲ੍ਹ ਉਸ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਜਿਥੇ ਅੱਜ ਸਵੇਰ ਉਸ ਦੀ ਮੌਤ ਹੋ ਗਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×