ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਕਾਰਨ ਨੌਜਵਾਨ ਦੀ ਮੌਤ

07:19 AM Jun 29, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 28 ਜੂਨ
ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਭੁੱਚੋ ਕੈਂਚੀਆਂ ਚੌਕ ਨੇੜੇ ਇੱਕ ਖਾਲੀ ਕਮਰੇ ਵਿੱਚੋਂ ਇ23 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਦੀ ਮੌਤ ਕਥਿਤ ਤੌਰ ’ਤੇ ਨਸ਼ੇ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਖੁਸ਼ਦੀਪ ਸਿੰਘ ਵਾਸੀ ਚੱਕ ਫ਼ਤਹਿ ਸਿੰਘ ਵਾਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਗੁਰਪ੍ਰੀਤ ਸਿੰਘ, ਭਾਕਿਯੂ ਉਗਰਾਹਾਂ ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਨੰਬਰਦਾਰ ਸੁਖਰਾਜ ਸਿੰਘ, ਕਿਸਾਨ ਆਗੂ ਅਜਮੇਰ ਸਿੰਘ, ਮੱਖਣ ਸਿੰਘ ਆਦਿ ਨੇ ਪੁਲੀਸ ਨੂੰ ਮਿਲ ਕੇ ਕੋਈ ਕਾਰਵਾਈ ਨਾ ਕਰਵਾਉਣ ਦੀ ਗੱਲ ਕਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸੇ ਪਿੰਡ ਦੇ ਨਸ਼ੇ ਕਾਰਨ ਫੌਤ ਹੋਏ ਇੱਕ ਮਜ਼ਦੂਰ ਪਰਿਵਾਰ ਦੇ ਲੜਕੇ ਦਾ ਅੱਜ ਭੋਗ ਸੀ ਅਤੇ ਇਸ ਨੌਜਵਾਨ ਦਾ ਸਸਕਾਰ ਹੋਵੇਗਾ। ਐੱਸਐੱਚਓ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਅਨੁਸਾਰ ਖੁਸ਼ਦੀਪ ਨੂੰ ਹੈਪੇਟਾਈਟਸ ਬੀ ਦੀ ਬਿਮਾਰੀ ਸੀ ਪਰ ਬੁਰੀ ਸੰਗਤ ਵਿੱਚ ਹੋਣ ਕਾਰਨ ਉਹ ਨਸ਼ੇ ਕਰਨ ਤੋਂ ਨਹੀਂ ਹਟਦਾ ਸੀ।

Advertisement

Advertisement
Advertisement