ਜ਼ਹਿਰੀਲੀ ਵਸਤੂ ਨਿਗਲਣ ਕਾਰਨ ਨੌਜਵਾਨ ਦੀ ਮੌਤ
06:36 AM Jul 05, 2024 IST
ਪੱਤਰ ਪ੍ਰੇਰਕ
ਸਮਾਣਾ, 4 ਜੁਲਾਈ
ਪਿੰਡ ਬਿਸ਼ਨਪੁਰਾ ਵਿੱਚ ਜ਼ਹਿਰੀਲੀ ਵਸਤੂ ਨਿਗਲ ਲੈਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
ਮਾਮਲੇ ਦੇ ਜਾਂਚ ਅਧਿਕਾਰੀ ਸਦਰ ਪੁਲੀਸ ਦੇ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਕਰਮਜੀਤ ਸਿੰਘ (30) ਵਾਸੀ ਪਿੰਡ ਬਿਸ਼ਨਪੁਰਾ ਦੇ ਪਿਤਾ ਬਲਬੀਰ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪੁੱਤਰ ਪ੍ਰੇਸ਼ਾਨ ਰਹਿੰਦਾ ਸੀ। ਦੁਪਹਿਰ ਸਮੇਂ ਉਸ ਨੇ ਆਪਣੇ ਖੇਤ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਗੰਭੀਰ ਹਾਲਤ ਵਿਚ ਉਸ ਨੂੰ ਇਲਾਜ ਲਈ ਪਟਿਆਲਾ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਇਸ ਮਾਮਲੇ ਵਿੱਚ ਭਾਰਤੀ ਨਾਗਰਿਕ ਸੰਹਿਤਾ-2023 ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
Advertisement
Advertisement