ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ

10:07 AM Jun 01, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਮਈ
ਕਾਂਗਰਸ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ’ਤੇ ਕਿਸੇ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਲੋਕ ਸਭਾ ਚੋਣਾਂ ’ਚ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨਾਲ ਹੋਈ ਗੱਲਬਾਤ ਦੀ ਆਡੀਓ ਵਾਇਰਲ ਕੀਤੇ ਜਾਣ ਤੋਂ ਬਾਅਦ ਬੈਂਸ ਕਾਫ਼ੀ ਚਰਚਾ ’ਚ ਆ ਗਏ ਸਨ। ਪ੍ਰਚਾਰ ਦੇ ਅਖੀਰਲੇ ਦਿਨ ਰੋਡ ਸ਼ੋਅ ਕਰਨ ਦੌਰਾਨ ਉਨ੍ਹਾਂ ਦੇ ਸੋਸ਼ਲ ਮੀਡੀਆ ਫੇਸਬੁੱਕ ਦੇ ਮੈਸੈਂਜਰ ’ਤੇ ਧਮਕੀ ਮਿਲੀ। ਸਿਮਰਜੀਤ ਬੈਂਸ ਦਾ ਸੋਸ਼ਲ ਮੀਡੀਆ ਚਲਾਉਣ ਵਾਲੀ ਟੀਮ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਜਿਸ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੇ ਪੁਲੀਸ ਕਮਿਸ਼ਨਰ ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਤਾਂ ਕਿ ਸਮੇਂ ’ਤੇ ਕਾਰਵਾਈ ਹੋ ਸਕੇ।
ਸਿਮਰਜੀਤ ਸਿੰਘ ਬੈਂਸ ਨੂੰ ਬੱਬਰ ਹੈਰੀ ਨਾਮ ਦੀ ਆਈਡੀ ਤੋਂ ਬੈਂਸ ਦੇ ਪੇਜ ’ਤੇ ਧਮਕੀ ਆਈ ਹੈ। ਧਮਕੀ ਦੇਣ ਵਾਲੇ ਲਿਖਿਆ ਹੈ ਕਿ ਵੱਡਾ ਨੇਤਾ ਬਣੀ ਜਾ ਰਿਹਾ ਹੈਂ, ਸ਼ਾਂਤੀ ਨਾਲ ਚੱਲ, ਨਹੀਂ ਤਾਂ ਪੱਕਾ ਸ਼ਾਂਤ ਕਰ ਦੇਵਾਂਗੇ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਸੱਚਾਈ ਦੇ ਰਸਤੇ ’ਤੇ ਚੱਲਣ ਵਾਲਾ ਹੈ। ਇਹ ਕੋਈ ਨਵੀਂ ਧਮਕੀ ਨਹੀਂ ਮਿਲੀ। ਜਦੋਂ ਉਹ ਲੋਕਾਂ ਵਿੱਚ ਕੰਮ ਕਰ ਰਹੇ ਹਨ ਤਾਂ ਸ਼ਰਾਰਤੀ ਲੋਕ ਧਮਕੀਆਂ ਦਿੰਦੇ ਹੀ ਹਨ, ਪਰ ਉਹ ਸੱਚ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ। ਇਸ ਮਾਮਲੇ ਬਾਰੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Advertisement

Advertisement
Advertisement