ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ’ਚ ਸ਼ਾਮਲ ਹੋਏ ਸਾਬਕਾ ਸਰਪੰਚ ਨੂੰ ਜਾਨੋਂ ਮਾਰਨ ਦੀ ਧਮਕੀ

07:59 AM Nov 17, 2024 IST

ਪੱਤਰ ਪ੍ਰੇਰਕ
ਜਗਰਾਉਂ, 16 ਨਵੰਬਰ
ਪਿੰਡ ਰਸੂਲਪੁਰ ਦੇ ਸਾਬਕਾ ਸਰਪੰਚ ਨੇ ਆਪਣੇ ਹੀ ਪਿੰਡ ਦੇ ਆਸਟਰੇਲੀਆ ਰਹਿੰਦੇ ਵਿਅਕਤੀ ਖ਼ਿਲਾਫ਼ ਭਾਜਪਾ ’ਚ ਸ਼ਾਮਲ ਹੋਣ ’ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ ਸ਼ਿਕਾਇਤ ਦਰਜ ਕਰਵਾਈ ਹੈ। ਸਾਬਕਾ ਸਰਪੰਚ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਉਹ ਸਾਲ 2018 ਤੋਂ 2024 ਤੱਕ ਪਿੰਡ ਦਾ ਸਰਪੰਚ ਰਿਹਾ ਹੈ। ਇਸੇ ਸਾਲ ਉਹ ਮਈ ’ਚ ਭਾਜਪਾ ਵਿੱਚ ਸ਼ਾਮਲ ਹੋ ਗਿਆ ਸੀ। ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ’ਚ ਉਸ ਦੇ ਧੜੇ ਦਾ ਵਿਅਕਤੀ ਪਿੰਡ ਦਾ ਸਰਪੰਚ ਚੁਣਿਆ ਗਿਆ। ਇਸ ਦੌਰਾਨ ਉਸ ਦੇ ਪਿੰਡ ਦਾ ਆਸਟਰੇਲੀਆ ਰਹਿੰਦਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਉਸ ਦੇ ਭਾਜਪਾ ’ਚ ਸ਼ਾਮਲ ਹੋਣ ਦੀ ਗੱਲ ਤੋਂ ਉਸ ਨਾਲ ਖਫ਼ਾ ਹੋ ਗਿਆ। ਗੋਪੀ ਨੇ ਉਸ ’ਤੇ ਪਾਰਟੀ ਛੱਡਣ ਲਈ ਦਬਾਅ ਪਾਇਆ ਪਰ ਉਸ (ਗੁਰਸਿਮਰਨ) ਨੇ ਪਾਰਟੀ ਛੱਡਣ ਤੋਂ ਨਾਂਹ ਕਰ ਦਿੱਤੀ। ਇਸ ਮਗਰੋਂ ਗੁਰਪ੍ਰੀਤ ਸਿੰਘ ਨੇ ਪਿੰਡ ਦੇ ਹੀ ਹਰਵਿੰਦਰ ਸਿੰਘ ਉਰਫ ਭੀਮੀ ਰਾਹੀਂ ਉਸ ਤੇ ਉਸ ਦੇ ਪੁੱਤਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਥਾਣਾ ਹਠੂਰ ਦੀ ਪੁਲੀਸ ਨੇ ਗੁਰਪ੍ਰੀਤ ਸਿੰਘ ਗੋਪੀ ਅਤੇ ਹਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਿਸ ਦੀ ਪੁਸ਼ਟੀ ਏਐੱਸਆਈ ਮਨੋਹਰ ਲਾਲ ਨੇ ਕੀਤੀ ਹੈ।

Advertisement

Advertisement