ਭਾਰਤੀ ਟੀਮ ਦੇ ਕੋਚ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ
ਨਵੀਂ ਦਿੱਲੀ, 24 ਅਪਰੈਲ
Gautam Gambhir receives death threat ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਤੇ ਸਾਬਕਾ ਭਾਜਪਾ ਐੱਮਪੀ ਗੌਤਮ ਗੰਭੀਰ ਨੂੰ ਇਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਨੇ ਕਿਹਾ ਕਿ ਗੰਭੀਰ ਨੂੰ ਦੋ ਧਮਕੀ ਭਰੇ ਈਮੇਲ ਮਿਲੇ ਹਨ ਤੇ ਸਾਬਕਾ ਕ੍ਰਿਕਟਰ ਨੇ ਦਿੱਲੀ ਦੇ ਰਾਜਿੰਦਰ ਨਗਰ ਪੁਲੀਸ ਥਾਣੇ ਵਿਚ ਇਸ ਸਬੰਧੀ ਸ਼ਿਕਾਇਤ ਵੀ ਦਰਜ ਕੀਤੀ ਹੈ।
ਪੁਲੀਸ ਵਿਚਲੇ ਸੂਤਰ ਨੇ ਕਿਹਾ, ‘‘ਅਸੀਂ ਇਸ ਮਾਮਲੇ ਦੀ ਜਾਂਚ ਵਿੱਢ ਦਿੱਤੀ ਹੈ।’’ ਜਾਣਕਾਰੀ ਅਨੁਸਾਰ ਗੌਤਮ ਗੰਭੀਰ ਨੂੰ ਜੀਮੇਲ ਖਾਤੇ ਰਾਹੀਂ ਜਾਨੋਂ ਮਾਰਨ ਦੀ ਧਮਕੀ 22 ਅਪਰੈਲ ਨੂੰ ਮਿਲੀ ਸੀ ਤੇ ਇਸੇ ਦਿਨ ਤਿੰਨ ਦਹਿਸ਼ਤਗਰਦਾਂ ਨੇ ਕਸ਼ਮੀਰ ਦੇ ਪਹਿਲਗਾਮ ਵਿਚ 26 ਵਿਅਕਤੀਆਂ, ਜਿਨ੍ਹਾਂ ਵਿਚੋਂ ਬਹੁਤੇ ਸੈਲਾਨੀ ਸਨ, ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਂਝ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੰਭੀਰ ਨੂੰ ਧਮਕੀ ਦਿੱਤੀ ਗਈ ਹੈ। ਸਾਲ 2022 ਵਿੱਚ ਵੀ ਸਾਬਕਾ ਕ੍ਰਿਕਟਰ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਅਧਿਕਾਰੀਆਂ ਨੇ ਗੌਤਰ ਗੰਭੀਰ ਦੀ ਸੁਰੱਖਿਆ ਵਧਾ ਦਿੱਤੀ ਸੀ। -ਪੀਟੀਆਈ