ਸੂਫ਼ੀ ਗਾਇਕਾ ਸੁਲਤਾਨਾ ਨੂਰਾ ਨੂੰ ਜਾਨੋਂ ਮਾਰਨ ਦੀ ਧਮਕੀ
08:15 AM Oct 21, 2023 IST
ਜਲੰਧਰ (ਪੱਤਰ ਪ੍ਰੇਰਕ): ਸੂਫੀ ਗਾਇਕਾ ਸੁਲਤਾਨਾ ਨੂਰਾ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਂ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਲਤਾਨਾ ਨੂਰਾ ਦੇ ਪਤੀ ਨੇ ਦੱਸਿਆ ਕਿ ਉਸ ਨੂੰ ਇੱਕ ਅਣਪਛਾਤੇ ਨੰਬਰ ਤੋਂ ਸੁਨੇਹਾ ਆਇਆ ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਪੁੱਤਰ ਦੱਸ ਕੇ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਬਾਅਦ ਸੁਲਤਾਨਾ ਨੂਰਾ ਦੇ ਨਿੱਜੀ ਫ਼ੋਨ ’ਤੇ ਮੈਸੇਜ ਭੇਜ ਕੇ ਫਿਰੌਤੀ ਦੀ ਰਕਮ ਨਾ ਦੇਣ ’ਤੇ ਸੁਲਤਾਨਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਸਬੰਧੀ ਸੁਲਤਾਨਾ ਦੇ ਪਤੀ ਨੇ ਅੱਜ ਜਲੰਧਰ ਪੁਲੀਸ ਨੂੰ ਸ਼ਿਕਾਇਤ ਕੀਤੀ। ਪੁਲੀਸ ਨੇ ਧਮਕੀ ਦੇਣ ਵਾਲੇ ਦਾ ਫੋਨ ਨੰਬਰ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਸੂਬੇ ਵਿੱਚ ਇਸ ਤੋਂ ਪਹਿਲਾਂ ਵੀ ਕਈ ਗਾਇਕਾਂ ਨੂੰ ਫਿਰੌਤੀ ਲੈਣ ਲਈ ਧਮਕੀ ਭਰੇ ਫੋਨ ਆ ਚੁੱਕੇ ਹਨ।
Advertisement
Advertisement